ਟਾਂਡਾ ਉੜਮੁੜ (ਮੋਮੀ, ਜਸਵਿੰਦਰ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੋਸਾਇਟੀ ਟਾਂਡਾ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਵੱਲੋਂ ਪਿੰਡ ਚਤੋਵਾਲ ਤੋਂ ਮਹਾਨ ਨਗਰ ਕੀਰਤਨ ਸ਼ਰਧਾ, ਸਤਿਕਾਰ ਤੇ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਮੇਂ ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਜੀ ਤੇ ਡੇਰਾ ਬਾਬਾ ਭਗਤ ਰਾਮ ਜੀ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਰੇਸ਼ ਗਿਰ ਜੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ।

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਪਾਲਕੀ ਵਿਚ ਸੁਸ਼ੋਭਿਤ ਕੀਤੇ ਗਏ ਸਨ। ਸੁੰਦਰ ਤਰੀਕੇ ਨਾਲ ਸਜਾਏ ਗਏ ਹੋਰ ਵਾਹਨ ਅਤੇ ਬੈਂਡ ਵਾਜੇ ਦੀਆਂ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਗਾ ਰਹੇ ਸਨ। ਇਸ ਮੌਕੇ ਰਾਗੀ ਸਿੰਘਾਂ ਅਤੇ ਗੁਰੂ ਦੀਆਂ ਸੰਗਤਾਂ ਵੱਲੋਂ ਸ਼ਬਦ ਕੀਰਤਨ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ

ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਮਹਾਨ ਨਗਰ ਕੀਰਤਨ ਦੇ ਪਹੁੰਚਣ ’ਤੇ ਸਮੂਹ ਸੰਗਤ ਤੇ ਸੇਵਾਦਾਰਾਂ ਵੱਲੋਂ ਜਿੱਥੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ, ਉੱਥੇ ਹੀ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਦੀ ਸੇਵਾ ਵਾਸਤੇ ਗੁਰੂ ਦੇ ਲੰਗਰ, ਮਠਿਆਈਆਂ, ਫਰੂਟ, ਚਾਹ-ਪਕੌੜੇ ਅਤੇ ਹੋਰ ਕਈ ਪ੍ਰਕਾਰ ਦੇ ਲੰਗਰ ਲਗਾ ਕੇ ਸੰਗਤ ਦੀ ਸੇਵਾ ਕੀਤੀ ਗਈ।

ਨਗਰ ਕੀਰਤਨ ਪਿੰਡ ਚਤੋਵਾਲ ਤੋਂ ਆਰੰਭ ਹੋ ਕੇ ਧੁੱਗਾ ਕਲਾਂ, ਦੇਹਰੀਵਾਲ, ਖਾਨਪੁਰ, ਸ਼ੇਖੂਪੁਰ, ਬਗੋਲ ਖੁਰਦ, ਬਗੋਲ ਕਲਾਂ, ਸੋਹੀਆਂ, ਦਰਗਾਹੇੜੀ, ਕੁਰਾਲਾ ਖੁਰਦ, ਰਲਹਣਾ, ਡੇਰਾ ਗੁਰੂਸਰ ਖੁੱਡਾ, ਪਿੰਡ ਖੁੱਡਾ, ਕੁਰਾਲਾ ਕਲਾਂ, ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ, ਬੋਲੇਵਾਲ, ਮੂਨਕ ਕਲਾਂ, ਮੂਨਕ ਖੁਰਦ, ਲੋਧੀ ਚੱਕ, ਗਹੋਤ, ਰਾਜਪੁਰ, ਸ਼ਾਲਾਪੁਰ, ਬੋਦਲ ਕੋਟਲੀ, ਝੱਜੀ ਪਿੰਡ ਹੁੰਦਾ ਹੋਇਆ ਵਾਪਸ ਪਿੰਡ ਚਤੋਵਾਲ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਸੋਸਾਇਟੀ ਦੇ ਸਮੂਹ ਸੇਵਾਦਾਰਾਂ ਨੇ ਨਗਰ ਕੀਰਤਨ ਵਿਚ ਸਹਿਯੋਗ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਧੰਨਵਾਦ ਵੀ ਕੀਤਾ।

ਇਸ ਮੌਕੇ ਬਾਬਾ ਕੁਲਦੀਪ ਸਿੰਘ ਟਾਹਲੀ ਸਾਹਿਬ, ਸੰਤ ਸੁਖਜੀਤ ਸਿੰਘ ਗੁਰੂਸਰ ਖੁੱਡਾ, ਭਾਈ ਹਰਪ੍ਰੀਤ ਸਿੰਘ ਸੀਕਰੀ, ਵਿਧਾਇਕ ਜਸਵੀਰ ਸਿੰਘ ਰਾਜਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਸਮਾਜਸੇਵੀ ਮਨਜੀਤ ਸਿੰਘ ਦਸੂਹਾ, ਚੇਅਰਮੈਨ ਹਰਮੀਤ ਸਿੰਘ ਔਲਖ, ਕੇਸ਼ਵ ਸਿੰਘ ਸੈਣੀ, ਸਰਬਜੀਤ ਸਿੰਘ ਮੋਮੀ, ਸੁਖਵਿੰਦਰ ਸਿੰਘ ਮੂਨਕ ਤੋਂ ਇਲਾਵਾ ਕਮੇਟੀ ਪ੍ਰਧਾਨ ਤੀਰਥ ਸਿੰਘ, ਉੱਪ ਪ੍ਰਧਾਨ ਸੂਬੇਦਾਰ ਕਰਨੈਲ ਸਿੰਘ ਰਾਜਪੁਰ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਰਣਜੀਤ ਸਿੰਘ ਰਾਜਪੁਰ, ਡਾ. ਰਵੀ ਕੁਮਾਰ ਚਤੋਵਾਲ, ਅਮਰਜੀਤ ਕਲਸੀ, ਕਰਨੈਲ ਸਿੰਘ ਸੋਹੀਆਂ, ਪਰਮਜੀਤ ਸਿੰਘ ਖਾਲਸਾ, ਅਮਰਜੀਤ ਚਤੋਵਾਲ, ਪਰਮਜੀਤ ਸਿੰਘ ਪੰਮੀ, ਮਿਸਤਰੀ ਅਮਰਜੀਤ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ ਰੱਲਣ, ਗਗਨਦੀਪ ਕਲਸੀ, ਬਲਜੀਤ ਸਿੰਘ ਖਾਨਪੁਰ, ਸਰਪੰਚ ਮਨਵੀਰ ਸਿੰਘ, ਸਰਪੰਚ ਮਨਪ੍ਰੀਤ ਕੌਰ, ਹੁਕਮਪ੍ਰੀਤ ਸਿੰਘ ਬਗੋਲਾ, ਸੰਤੋਖ ਸਿੰਘ ਦੇਹਰੀਵਾਲ, ਲੱਡੂ ਬਗੋਲਾ, ਹਜ਼ਾਰਾ ਸਿੰਘ ਬੋਲੇਵਾਲ, ਦੀਪਾ ਸੋਹੀਆ, ਨੰਬਰਦਾਰ ਗੁਰਮੇਲ ਸਿੰਘ, ਸੁਰਿੰਦਰ ਸਿੰਘ ਸ਼ੇਖੂਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ : ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ, ਸਕੂਲ ਪਹੁੰਚ ਬੋਲਿਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ
NEXT STORY