ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀਬੀਆਂ ਟਾਂਡਾ ਤੋਂ ਅੱਜ ਮਹਾਨ ਨਗਰ ਕੀਰਤਨ ਸ਼ਰਧਾ, ਸਤਿਕਾਰ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰੇ ਦੀ ਅਗਵਾਈ ਵਿੱਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ।
ਇਹ ਵੀ ਪੜ੍ਹੋ: ਜਲੰਧਰ-ਫਗਵਾੜਾ NH 'ਤੇ Eastwood Village 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਹੰਗਾਮਾ! ਬਾਉਸਰਾਂ ਨੇ ਕੁੱਟੇ ਮੁੰਡੇ
ਨਗਰ ਕੀਰਤਨ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਟਾਂਡਾ ਵਿੱਚ ਹੋਈ ਬਾਰਿਸ਼ ਅਤੇ ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨੰਗੇ ਪੈਰੀ ਚਲਦੇ ਹੋਏ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਮਹਿਮਾ ਦਾ ਗੁਣ ਗਾਣ ਕੀਤਾ ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਭਰਾਵਾ ਵਿੱਚ ਪਹੁੰਚਿਆ, ਜਿੱਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ RTA ਰਵਿੰਦਰ ਸਿੰਘ ਗਿੱਲ ਦੀ ਸ਼ੱਕੀ ਹਾਲਾਤ 'ਚ ਮੌਤ, ਬਾਥਰਮ 'ਚੋਂ ਮਿਲੀ ਲਾਸ਼
ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਤੁੱਲੀ, ਬਲਵੀਰ ਸਿੰਘ, ਰਣਜੀਤ ਸਿੰਘ ਤੁੱਲੀ, ਗੁਰਪਾਲ ਸਿੰਘ ਸੈਣੀ, ਪ੍ਰੋਫੈਸਰ ਸੁਖਜਿੰਦਰ ਸਿੰਘ , ਕਮਲਜੀਤ ਸਿੰਘ ਤੁਲੀ ਪ੍ਰਧਾਨ ਸੰਤਾ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਨੇ ਨਗਰ ਕੀਰਤਨ ਵਿੱਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ ਉਧਰ ਦੂਜੇ ਪਾਸੇ ਬਲਾਕ ਟਾਂਡਾ ਦੇ ਪਿੰਡ ਝਾਵਾਂ ਵਿੱਚ ਵੀ ਮਹਾਨ ਨਗਰ ਕੀਰਤਨ ਸ਼ਰਧਾ ਤੇ ਸਤਿਕਾਰ ਨਾਲ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਦੌਰਾਨ ਸੰਗਤ ਨੇ ਭਾਗ ਲੈਂਦੇ ਹੋਏ ਸ਼ਬਦ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਕਰਦੇ ਹੋਏ ਨਗਰ ਕੀਰਤਨ ਵਿੱਚ ਹਾਜ਼ਰੀ ਲਗਵਾਈ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਪੁਲਸ ਦੀ ਸਫ਼ਲਤਾ, ਇਕ ਕੁੜੀ ਤੇ ਦੋ ਨੌਜਵਾਨਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
NEXT STORY