ਟਾਂਡਾ (ਵਰਿੰਦਰ ਪੰਡਿਤ,ਪਰਮਜੀਤ ਮੋਮੀ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਗੋਬਿੰਦ ਪ੍ਰਵੇਸ਼ ਪਿੰਡ ਮਿਆਣੀ ਤੋਂ ਖਾਲਸਾਈ ਸ਼ਾਨੋ-ਸ਼ੌਕਤ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸ਼ੁਰੂ ਹੋਇਆ ਨਗਰ ਕੀਰਤਨ ਦਾ ਪਿੰਡ ਮਿਆਣੀ ਦੇ ਵੱਖ-ਵੱਖ ਹਿੱਸਿਆਂ ਵਿੱਚ ਭਰਵਾਂ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਇਸ ਦੌਰਾਨ ਰਾਗੀ ਢਾਡੀ ਜੱਥੇ ਅਤੇ ਸੰਗਤਾਂ ਗੁਰਬਾਣੀ ਦਾ ਜਾਪ ਕਰਦੇ ਜਾ ਰਹੀਆਂ ਸਨ। ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਸਣੇ ਵੱਡੀ ਗਿਣਤੀ ਵਿੱਚ ਸੰਗਤਾਂ ਨਗਰ ਕੀਰਤਨ ਵਿੱਚ ਹਾਜ਼ਰੀ ਲਗਵਾ ਰਹੀਆਂ ਹਨ। ਨਗਰ ਕੀਰਤਨ ਨਗਰ ਦੀ ਪਰਿਕਰਮਾ ਤੋਂ ਬਾਅਦ ਦੇਰ ਸ਼ਾਮ ਗੁਰੂ ਘਰ ਆ ਕੇ ਸੰਪੰਨ ਹੋਵੇਗਾ। ਨਗਰ ਕੀਰਤਨ ਵਿੱਚ ਆਦੇਸ਼ ਇੰਟਰਨੈਸ਼ਨਲ ਸਕੂਲ ਜੀ. ਜੀ. ਐੱਸ. ਖਾਲਸਾ ਸਕੂਲ ਅਤੇ ਲੱਖੀ ਸਿੰਘ ਗਰਲ ਸਕੂਲ ਦੀਆਂ ਵਿਦਿਆਰਥਨਾਂ ਅਤੇ ਵਿਦਿਆਰਥੀ ਭਾਗ ਲੈ ਰਹੇ ਹਨ।
ਇਹ ਵੀ ਪੜ੍ਹੋ: Punjab: ED ਦੇ ਗਵਾਹ 'ਤੇ ਡਰੋਨ ਰਾਹੀਂ ਨਜ਼ਰ ਰੱਖ ਕੇ ਹਮਲੇ ਦੀ ਕੋਸ਼ਿਸ਼! ਕਤਲ ਦੀ ਸੀ ਯੋਜਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
NEXT STORY