ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਾਂਝੀ ਵੈਲਫੇਅਰ ਸੋਸਾਇਟੀ ਟਾਂਡਾ ਵੱਲੋਂ ਮਹਾਨ ਨਗਰ ਕੀਰਤਨ ਪਿੰਡ ਬਗੋਲ ਖੁਰਦ ਤੋਂ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਨੂੰ ਚਾਲੇ ਪਾਉਣ ਦੀ ਸੇਵਾ ਡੇਰਾ ਗੁਰੂਸਰ ਖੁੱਡਾ ਦੇ ਮੁਖ ਸੇਵਾਦਾਰ ਨਿਰਮਲ ਭੇਖ ਰਤਨ ਸੰਤ ਬਾਬਾ ਤੇਜਾ ਸਿੰਘ ਜੀ, ਸੰਤ ਨਰੇਸ਼ ਗਿਰ ਜੀ ਨੰਗਲ ਖੁੰਗਾ, ਸੰਤ ਪ੍ਰੇਮ ਦਾਸ ਜੀ ਰਸਪਾਲਮਾ ਵਾਲਿਆਂ ਨੇ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਅਤੇ ਨਗਰ ਦੀਆਂ ਸੰਗਤਾਂ ਦੀ ਹਾਜ਼ਰੀ ਵਿੱਚ ਕੀਤੀ।

ਇਹ ਵੀ ਪੜ੍ਹੋ: Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਸੁੰਦਰ ਪਾਲਕੀ ਵਿੱਚ ਬੜੇ ਹੀ ਅਦਬ ਤੇ ਸਤਿਕਾਰ ਨਾਲ ਸੁਸ਼ੋਭਤ ਕੀਤੇ ਗਏ ਸਨ। ਨਗਰ ਕੀਰਤਨ ਵਿੱਚ ਰਾਗੀ ਸਿੰਘਾ ਤੇ ਸਮੂਹ ਸੰਗਤਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਹਾਜ਼ਰੀ ਲਗਵਾਈ ਜਾ ਰਹੀ ਸੀ। ਵਿਸ਼ਾਲ ਨਗਰ ਕੀਰਤਨ ਪਿੰਡ ਬਗੋਲ ਖੁਰਦ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚਿਆ ਜਿੱਥੇ ਸੰਗਤਾਂ ਵੱਲੋਂ ਸੁੰਦਰ ਸਵਾਗਤੀ ਗੇਟ ਬਣਾ ਕੇ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਦੀ ਸੇਵਾ ਵਾਸਤੇ ਗੁਰੂ ਦੇ ਲੰਗਰ, ਚਾਹ ਪਕੌੜਿਆਂ, ਮਿਠਿਆਈਆਂ ਤੇ ਫਲ ਫਰੂਟ ਦੇ ਲੰਗਰ ਲਗਾਏ ਗਏ। ਵਿਸ਼ਾਲ ਨਗਰ ਕੀਰਤਨ ਵੱਖ ਵੱਖ ਪਿੰਡਾਂ ਦੇ ਵਰਕਰਾਂ ਕਰਨ ਉਪਰੰਤ ਦੇਰ ਸ਼ਾਮ ਪਿੰਡ ਬਗੋਲ ਖੁਰਦ ਪਹੁੰਚ ਕੇ ਸੰਪੰਨ ਹੋਵੇਗਾ।
ਇਹ ਵੀ ਪੜ੍ਹੋ: ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ ਹੋਵੇਗਾ : ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
NEXT STORY