ਹੁਸ਼ਿਆਰਪੁਰ (ਘੁੰਮਣ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਚਾਰ ਵਿਸ਼ਾਲ ਨਗਰ ਕੀਰਤਨਾਂ ’ਚੋਂ ਸ੍ਰੀ ਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪਠਾਨਕੋਟ ਰਾਹੀਂ ਹੁੰਦਾ ਹੋਇਆ ਹੁਸ਼ਿਆਰਪੁਰ ’ਚ ਮੁਕੇਰੀਆਂ ਵਿਚ ਦੁਪਹਿਰ ਨੂੰ ਪਹੁੰਚਿਆ। ਇਥੇ ਨਗਰ ਕੀਰਤਨ ਦਾ ਸਵਾਗਤ ਫੁੱਲਾਂ ਦੀ ਵਰਖਾ ਦੇ ਨਾਲ ਨਾਲ ਗਾਰਡ ਆਫ ਆਨਰ ਦੇ ਕੇ ਕੀਤਾ ਗਿਆ।

22 ਨਵੰਬਰ ਨੂੰ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਵਿਖੇ ਨਗਰ ਕੀਰਤਨ ਨੂੰ ਦੋਬਾਰਾ ਗਾਰਡ ਆਫ ਆਨਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਹ ਭੂੰਗਾ ਹਰਿਆਣਾ ਹੁਸ਼ਿਆਰਪੁਰ ਚੱਬੇਵਾਲ ਮਾਹਿਲਪੁਰ ਅਤੇ ਗੜ੍ਹਸ਼ੰਕਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮੁਕੇਰੀਆਂ ’ਚ ਨਗਰ ਕੀਰਤਨ ਦਾ ਸਵਾਗਤ ਕੀਤਾ।

ਉਨ੍ਹਾਂ ਦੇ ਨਾਲ ਨਾਲ ਹਲਕਾ ਇੰਚਾਰਜ ਪ੍ਰੋ. ਜੀ. ਐੱਸ. ਮੁਲਤਾਨੀ, ਡਿਪਟੀ ਕਮਿਸ਼ਨ ਆਸ਼ਿਕਾ ਜੈਨ, ਐਸ. ਐਸ. ਪੀ. ਸੰਦੀਪ ਕੁਮਾਰ ਮਲਿਕ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ,ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐੱਸ. ਪੀ. ਮੇਜਰ ਸਿੰਘ, ਐੱਸ. ਡੀ. ਐੱਮ. ਮੁਕੇਰੀਆਂ ਅੰਕੁਰ ਮਹਿੰਦਰ ਅਤੇ ਵੱਡੀ ਗਿਣਤੀ ’ਚ ਸ਼ਰਧਾਲੂ ਮੌਜੂਦ ਸਨ।
ਇਹ ਵੀ ਪੜ੍ਹੋ: 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਕਪੂਰਥਲਾ ਜ਼ਿਲ੍ਹੇ ’ਚ ਪਹੁੰਚਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ ਕੀਤੀ 25 ਤਾਰੀਖ਼ ਤੱਕ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਜਲੰਧਰ! ਜੀਜੇ ਨੇ ਸਾਲੇ 'ਤੇ ਕੀਤੀ ਫਾਇਰਿੰਗ, ਸਹਿਮੇ ਲੋਕ
NEXT STORY