ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਦੇਸ਼, ਧਰਮ ਅਤੇ ਕੌਮ ਦੀ ਖਾਤਰ ਲਾਸਾਨੀ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਕੌਰ ਜੀ ਅਤੇ ਹੋਰ ਬੇਅੰਤ ਸ਼ਹੀਦ ਸਿੰਘਣੀਆਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫ਼ੌਜੀ ਕਾਲੋਨੀ ਤੋਂ ਮਹਾਨ ਨਗਰ ਕੀਰਤਨ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਭਾਰਤੀਆਂ ਨਗਰ ਦੀਆਂ ਸਮੂਹ ਸੰਗਤਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਭਾਰੀ ਬਾਰਿਸ਼ ਖ਼ਰਾਬ ਮੌਸਮ ਅਤੇ ਕੜਾਕੇ ਦੀ ਠੰਡ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਗਵਾਈ।
ਇਸ ਮੌਕੇ ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਅਤੇ ਨਗਰ ਕੀਰਤਨ ਦੀ ਆਰੰਭਤਾ ਹੋਈ। ਮਹਾਨ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਮਨਮੋਹਕ ਅਤੇ ਸੁੰਦਰ ਪਾਲਕੀ ਵਿੱਚ ਬੜੇ ਹੀ ਸਤਿਕਾਰ ਸਹਿਤ ਸੁਸ਼ੋਭਿਤ ਕੀਤੇ ਗਏ ਸਨ।
ਨਗਰ ਕੀਰਤਨ ਵਿੱਚ ਬੀਬੀਆਂ ਦੇ ਜੱਥੇ ਅਤੇ ਛੋਟੇ ਬੱਚਿਆਂ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਸ਼ਬਦ ਕੀਰਤਨ ਦੁਆਰਾ ਆਪਣੀ ਹਾਜ਼ਰੀ ਲਗਵਾਈ ਜਾ ਰਹੀ ਸੀ। ਇਸ ਵਿਸ਼ਾਲ ਨਗਰ ਕੀਰਤਨ ਦਾ ਨਗਰ ਦੇ ਵੱਖ-ਵੱਖ ਪੜਾਵਾਂ ਵਿੱਚ ਸਮੂਹ ਸੰਗਤ ਨੇ ਸਵਾਗਤ ਕੀਤਾ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਦੀ ਸੇਵਾ ਵਾਸਤੇ ਕਰਮ ਜਲ ਅਤੇ ਹੋਰ ਪਦਾਰਥਾਂ ਦੇ ਲੰਗਰ ਲਗਾ ਕੇ ਸੇਵਾ ਕੀਤੀ। ਵਿਸ਼ਾਲ ਨਗਰ ਕੀਰਤਨ ਦੁਪਹਿਰ ਸਮੇਂ ਗੁਰੂ ਘਰ ਪਹੁੰਚ ਕੇ ਸੰਪੂਰਨ ਹੋਇਆ। ਇਸ ਮੌਕੇ ਪ੍ਰਧਾਨ ਗਿਆਨੀ ਪ੍ਰਕਾਸ਼ ਸਿੰਘ, ਸੈਕਟਰੀ ਕਮਲਜੀਤ ਸਿੰਘ, ਬਲਵਿੰਦਰ ਸਿੰਘ ਬਿੱਟੂ,ਰਜਿੰਦਰ ਸਿੰਘ, ਸੂਬੇਦਾਰ ਮੇਜਰ ਅਮਰਜੀਤ ਸਿੰਘ, ਇੰਦਰਪਾਲ ਸਿੰਘ, ਸਰਪੰਚ ਰਵਿੰਦਰ ਕੌਰ ਤੇ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਬਠਿੰਡਾ 'ਚ ਵੱਡਾ ਬੱਸ ਹਾਦਸਾ, ਅੱਧੀ ਦਰਜਨ ਤੋਂ ਵੱਧ ਸਵਾਰੀਆਂ ਦੀ ਮੌਤ, ਵੇਖੋ ਰੂਹ ਕੰਬਾਊ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਲਾਪਤਾ ਕੁੜੀ ਨੂੰ ਤੇਜ਼ੀ ਨਾਲ ਕੀਤਾ ਬਰਾਮਦ
NEXT STORY