ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ) : ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਮੇਨ ਬਾਜ਼ਾਰ ਉੜਮੁੜ ਤੋਂ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤ ਨੇ ਆਪਣੀ ਹਾਜ਼ਰੀ ਲਗਵਾਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਮੇਂ ਹੈੱਡ ਗ੍ਰੰਥੀ ਬਾਬਾ ਹਰੀ ਸਿੰਘ ਜੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : ਸਰਕਾਰੀ ਅਫਸਰ ਤੋਂ ਪਰਾਲੀ ਨੂੰ ਜ਼ਬਰਨ ਅੱਗ ਲਗਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਵੱਡੀ ਕਾਰਵਾਈ
ਮਹਾਨ ਨਗਰ ਕੀਰਤਨ ਵਿੱਚ ਵੱਖ-ਵੱਖ ਰਾਗੀ ਸਿੰਘਾਂ ਅਤੇ ਸਮੂਹ ਸੰਗਤਾਂ ਵੱਲੋਂ ਸ਼ਬਦ ਗੁਰਬਾਣੀ ਦਾ ਗਾਇਨ ਕੀਤਾ ਜਾ ਗਿਆ। ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਜੰਗਜੂ ਕਰਤੱਬਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਨਗਰ ਕੀਰਤਨ ਵਿੱਚ ਸ਼ਾਮਿਲ ਘੋੜ ਸਵਾਰ ਸਿੰਘ ਅਤੇ ਬੈਂਡ ਵਾਜੇ ਦੀਆਂ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਗਾ ਰਹੀਆਂ ਸਨ। ਮਹਾਨ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਵਿੱਚ ਚੌਂਕਾਂ ਵਿੱਚ ਪਹੁੰਚਣ ਤੇ ਸਮੂਹ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਦਿੱਤਾ ਰਾਜਪਾਲ ਨੂੰ ਆਦੇਸ਼, ਕਿਹਾ- 'ਅਜਿਹੇ ਮਾਮਲੇ ਸੁਪਰੀਮ ਕੋਰਟ ਆਉਣ ਤੋਂ ਪਹਿਲਾਂ ਹੀ ਸੁਲਝਾਓ'
ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਐੱਮ.ਸੀ. ਜੌਲੀ ਸਕੂਲ, ਸ਼ਿਮਲਾ ਪਹਾੜੀ ਰੋਡ ਟਾਂਡਾ, ਸਰਕਾਰੀ ਹਸਪਤਾਲ ਚੌਂਕ, ਤਹਿਸੀਲ ਰੋਡ ਟਾਂਡਾ, ਟਾਂਡਾ ਪੁਲੀ, ਰੇਲਵੇ ਸਟੇਸ਼ਨ ਚੌਂਕ, ਪੁਲਸ ਸਟੇਸ਼ਨ ਚੌਂਕ ਬਾਬਾ ਬੂਟਾ ਭਗਤ ਚੌਂਕ ਤੇ ਸ਼ਿਮਲਾ ਪਹਾੜੀ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।
ਇਹ ਵੀ ਪੜ੍ਹੋ : ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ, ਪੁਲਸ ਤੇ ਲੋਕਾਂ ਵਿਚਾਲੇ ਹੋਈ ਤਿੱਖੀ ਬਹਿਸ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਤੀਜੇ ਦੀ ਫਰਜ਼ੀ ਫੇਸਬੁੱਕ ID ਬਣਾ ਕੇ ਟਰਾਂਸਫਰ ਕਰਵਾ ਲਏ 50 ਹਜ਼ਾਰ, ਇੰਝ ਹੋਇਆ ਖ਼ੁਲਾਸਾ
NEXT STORY