ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ।
ਮਿਸ਼ਲ ਸ਼ਹੀਦਾ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਦੇ ਮੌਜੂਦਾ ਮੁਖੀ ਸੰਤ ਬਾਬਾ ਨਿਹਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਸੁੰਦਰ ਪਾਲਕੀ ਵਿੱਚ ਬੜੇ ਹੀ ਸਤਿਕਾਰ ਨਾਲ ਸੁਸ਼ੋਭਤ ਕੀਤੇ ਗਏ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI 'ਤੇ ਡਿੱਗੀ ਗਾਜ

ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਜੀ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਅਤੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੰਗਜੂ ਕਰਤੱਬਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ ਜਾ ਰਹੀ ਸੀ। ਵਿਸ਼ਾਲ ਨਗਰ ਕੀਰਤਨ ਵਿੱਚ ਜਿੱਥੇ ਰਾਗੀ ਢਾਡੀ ਸਿੰਘਾਂ ਵੱਲੋਂ ਜਿੱਥੇ ਗੁਰੂ ਸਾਹਿਬ ਜੀ ਦੀ ਉਸਤਤ ਕੀਤੀ ਜਾ ਰਹੀ ਸੀ ਉੱਥੇ ਹੀ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਨਗਰ ਨੂੰ ਪਵਿੱਤਰ ਬਣਾਇਆ ਜਾ ਰਿਹਾ ਸੀ। ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਆਰੰਭ ਹੋ ਕੇ ਬੋਲੇਵਾਲ, ਮੂਨਕ ਕਲਾਂ, ਮੂਨਕ ਖੁਰਦ , ਮਾਡਲ ਟਾਊਨ ਟਾਂਡਾ, ਮੇਨ ਬਾਜ਼ਾਰ, ਤਹਿਸੀਲ ਰੋਡ, ਪਿੰਡ ਖੱਖ, ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ, ਹਰਸੀ ਪਿੰਡ, ਰਾਜਪੁਰ, ਲੋਧੀ ਚੱਕ ਤੇ ਕੁਰਾਲਾ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਦੇਰ ਸ਼ਾਮ ਸੰਪੰਨ ਹੋਇਆ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, CM ਮਾਨ ਤੇ ਕੇਜਰੀਵਾਲ ਸਣੇ ਕਈ ਪਤਵੰਤੇ ਹੋਏ ਸ਼ਾਮਲ
ਨਗਰ ਕੀਰਤਨ ਦੌਰਾਨ ਸੰਤ ਬਾਬਾ ਤੇਜਾ ਸਿੰਘ ਜੀ ਡੇਰਾ ਗੁਰੂਸਰ ਖੁੱਡਾ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਜੀਆਂ,ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਯੂਥ ਆਗੂ ਸਰਬਜੀਤ ਸਿੰਘ ਮੋਮੀ, ਭਾਈ ਹਰ ਅਵਤਾਰ ਸਿੰਘ ਸੀਕਰੀ, ਸੰਦੀਪ ਸਿੰਘ ਸੀਕਰੀ, ਸਰਪੰਚ ਮਨਵੀਰ ਸਿੰਘ ਖਾਲਸਾ, ਸਰਪੰਚ ਮਨਪ੍ਰੀਤ ਕੌਰ ਭਾਰਦਵਾਜ਼, ਸਾਬਕਾ ਸਰਪੰਚ ਹਰਬੰਸ ਸਿੰਘ ਮੂਨਕਾਂ, ਨੰਬਰਦਾਰ ਦਰਬਾਰਾ ਸਿੰਘ, ਜਥੇਦਾਰ ਗੁਰਨਾਮ ਸਿੰਘ ਸਾਹਿਬਾਜਪੁਰ, ਸਾਬਕਾ ਸਰਪੰਚ ਸ਼ਾਮ ਸਿੰਘ ਮੂਨਕਾਂ, ਸਾਬਕਾ ਸਰਪੰਚ ਤੀਰਥ ਸਿੰਘ, ਜਥੇਦਾਰ ਦਵਿੰਦਰ ਸਿੰਘ ਮੂਨਕਾਂ, ਸਰਪੰਚ ਸੁਖਨਿੰਦਰ ਸਿੰਘ, ਸਰਪੰਚ ਕੁਲਦੀਪ ਕੌਰ, ਜਰਨੈਲ ਸਿੰਘ ਕੁਰਾਲਾ, ਸਰਪੰਚ ਜਸਬੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! 25 ਨਵੰਬਰ ਲਈ ਕਿਸਾਨਾਂ ਵੱਲੋਂ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ਲਾਹਣ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
NEXT STORY