ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649 ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਡਾ ਦੇ ਪਿੰਡ ਨੰਗਲ ਖੁੰਗਾ ਸਥਿਤ ਡੇਰਾ ਬਾਬਾ ਭਗਤ ਰਾਮ ਜੀ ਤੋਂ ਮਹਾਨ ਨਗਰ ਕੀਰਤਨ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਸੰਤ ਨਰੇਸ਼ ਗਿਰ ਜੀ ਦੀ ਦੇਖ-ਰੇਖ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਗਿਆਨੀ ਜੈ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਨਗਰ ਕੀਰਤਨ ਦੌਰਾਨ ਰਾਗੀ ਢਾਡੀ ਸਿੰਘਾਂ ਅਤੇ ਸਮੂਹ ਸੰਗਤਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਣ ਕਰਦੇ ਹੋਏ ਹਾਜ਼ਰੀ ਲਗਵਾਈ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ

ਵਿਸ਼ਾਲ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਪੜਾਵਾਂ ਵਿੱਚ ਪਹੁੰਚਣ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਸੰਤ ਨਰੇਸ਼ ਗਿਰ ਜੀ ਨੇ ਸਮੂਹ ਸੰਗਤ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਵਿਸ਼ਾਲ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਡੇਰਾ ਬਾਬਾ ਭਗਤ ਰਾਮ ਜੀ ਵਿਖੇ ਪਹੁੰਚ ਕੇ ਸੰਪੰਨ ਹੋਇਆ ਜਿੱਥੇ ਸੰਗਤਾਂ ਵੱਲੋਂ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਗਈ।


ਇਹ ਵੀ ਪੜ੍ਹੋ: ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ
NEXT STORY