ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪਿੰਡ ਜੌੜਾ ’ਚ ਨਗਰ ਦੀਆਂ ਸੰਗਤਾਂ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ’ਚ ਨਗਰ ਕੀਰਤਨ ਸਜਾਇਆ ਗਿਆ। ਖਾਲਸਾਈ ਸ਼ਾਨੋ-ਸ਼ੌਕਤ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ’ਚ ਸਜਾਏ ਗਏ ਨਗਰ ਕੀਰਤਨ ਵਿੱਚ ਨਗਰ ਦੀਆਂ ਸਮੂਹ ਸੰਗਤਾਂ ਨੇ ਹਾਜ਼ਿਰੀ ਲੁਆਈ। ਨਗਰ ਕੀਰਤਨ ਦਾ ਨਗਰ ਦੇ ਵੱਖ-ਵੱਖ ਹਿੱਸਿਆਂ ੍ਟਚ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ’ਚ ਮੋਦੀ ਦਾ ਪੁਤਲਾ ਸਾੜਨ ਪੁੱਜੇ ਕਾਂਗਰਸੀ ਆਗੂਆਂ ਦੀ ਪੁਲਸ ਨਾਲ ਧੱਕਾ-ਮੁੱਕੀ
ਇਸ ਦੌਰਾਨ ਸੰਗਤਾਂ ਅਤੇ ਰਾਗੀ ਜੱਥੇ ਗੁਰਬਾਣੀ ਦਾ ਜਾਪੁ ਕਰਦੇ ਜਾ ਰਹੇ ਸਨ । ਨਗਰ ਕੀਰਤਨ ਵਿੱਚ ਦਲਵੀਰ ਸਿੰਘ, ਹਰਵਿੰਦਰ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਜਰਨੈਲ ਸਿੰਘ, ਸੰਦੀਪ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਵੀਰ ਸਿੰਘ ਨਰਵਾਲ, ਮਨਜੀਤ ਸਿੰਘ ਰਾਣਾ, ਅਮਰੀਕ ਸਿੰਘ, ਹਰਜੀਤ ਸਿੰਘ, ਨਰਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਨਾਮ ਸਿੰਘ, ਸੇਵਕ ਸਿੰਘ, ਸੁਰਜੀਤ ਸਿੰਘ, ਦਿਲਪ੍ਰੀਤ ਸਿੰਘ ਆਦਿ ਨੇ ਹਾਜ਼ਿਰੀ ਲੁਆਈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਭਲਕੇ ਵਿਸ਼ਾਲ ਜੱਥਾ ਲੈ ਕੇ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋਵੇਗਾ : ਮਸੀਤੀ
NEXT STORY