ਕਪੂਰਥਲਾ (ਮਹਾਜਨ/ਭੂਸ਼ਣ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਤਲਾਸ਼ੀ ਦੌਰਾਨ 86 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਜਿਸ ਸਬੰਧੀ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਥਾਣਾ ਕੋਤਵਾਲੀ ਕਪੂਰਥਲਾ ਨੂੰ ਦਿੱਤੀ ਸ਼ਿਕਾਇਤ ਨੂੰ ਦੱਸਿਆ ਕਿ 6 ਜੂਨ ਨੂੰ ਰੂਟੀਨ ਤਲਾਸ਼ੀ ਦੌਰਾਨ ਵਾਰਡ ਨੰਬਰ 7 ਦੇ ਇਕ ਕਮਰੇ ’ਚ ਬੰਦ ਹਵਾਲਾਤੀ ਭੁਪਿੰਦਰ ਸਿੰਘ ਉਰਫ਼ ਬਿੰਦਾ ਵਾਸੀ ਮਾਡਲ ਟਾਊਨ ਜਲੰਧਰ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਦੇ ਪਾਏ ਹੋਏ ਪਜ਼ਾਮੇ ਦੀ ਜੇਬ ’ਚੋਂ ਲਿਫ਼ਾਫ਼ੇ ’ਚ ਲਪੇਟਿਆ ਹੋਇਆ ਕਾਲੇ ਰੰਗ ਦਾ 86 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਮੁਲਜ਼ਮ ਹਵਾਲਾਤੀ ਭੁਪਿੰਦਰ ਸਿੰਘ ਉਰਫ਼ ਬਿੰਦਾ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ ਪੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰਾਂ ਦੇ ਹੌਂਸਲੇ ਬੁਲੰਦ, ਜਲੰਧਰ ਦੇ ਇਸ ਇਲਾਕੇ 'ਚ ਦੋ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
NEXT STORY