ਮੁਕੇਰੀਆਂ (ਬਲਬੀਰ)-ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ ’ਤੇ ਪਿੰਡ ਤਲਵੰਡੀ ਕਲਾਂ (ਨੇੜੇ ਰਾਧਾ ਸੁਆਮੀ ਸਤਿਸੰਗ ਭਵਨ) ਵਿਖੇ ਗੰਨੇ ਨਾਲ ਭਰੀ ਇਕ ਟਰੈਕਟਰ-ਟਰਾਲੀ ਪਲਟਣ ਨਾਲ ਟਰੈਕਟਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਬਲਕਾਰ ਸਿੰਘ (54) ਪੁੱਤਰ ਆਗਿਆ ਰਾਮ ਵਾਸੀ ਬਟਾਲਾ ਦੇ ਭਰਾ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬਲਕਾਰ ਸਿੰਘ, ਜੋਕਿ ਹਰਪਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਹਿਮੂਦਪੁਰ ਦਾ ਟਰੈਕਟਰ ਚਲਾਉਂਦਾ ਸੀ।
ਬੀਤੇ ਦਿਨ ਤੜਕੇ ਸਾਢੇ ਤਿੰਨ ਵਜੇ ਦੇ ਕਰੀਬ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਖੰਡ ਮਿੱਲ ਮੁਕੇਰੀਆਂ ਨੂੰ ਲੈ ਕੇ ਗਿਆ ਤਾਂ ਮੈਂ ਵੀ ਆਪਣਾ ਮੋਟਰਸਾਈਕਲ ਲੈ ਕੇ ਉਸ ਦੇ ਪਿੱਛੇ ਪਿੱਛੇ ਜਾ ਰਿਹਾ ਸੀ। ਜਿਵੇਂ ਹੀ ਉਹ ਉਕਤ ਸਥਾਨ ’ਤੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫਤਾਰ ਇੰਡੀਕਾ ਕਾਰ ਨੰਬਰ ਐੱਚ. ਆਰ. 08-ਪੀ. 9748 ਨੇ ਓਵਰਟੇਕ ਕਰਦਿਆਂ ਟਰੈਕਟਰ-ਟਰਾਲੀ ਨੂੰ ਸਾਈਡ ਮਾਰ ਦਿੱਤੀ। ਜਿਸ ਕਾਰਨ ਟਰੈਕਟਰ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਟੋਏ ਵਿਚ ਜਾ ਡਿੱਗਾ ਅਤੇ ਗੰਨੇ ਦਾ ਸਾਰਾ ਲੋਡ ਉਸ ਉੱਪਰ ਆ ਡਿੱਗਾ।
ਇਹ ਵੀ ਪੜ੍ਹੋ: ਅਫ਼ਰੀਕਾ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ਰੋ-ਰੋ ਹੋਇਆ ਹਾਲੋ ਬੇਹਾਲ
ਜਦੋਂ ਤੱਕ ਲੋਕ ਇਕੱਠੇ ਹੋਏ ਅਤੇ ਬਲਕਾਰ ਸਿੰਘ ਦੇ ਉੱਪਰੋਂ ਗੰਨਾ ਉਤਾਰਿਆ ਤਾਂ ਤਦ ਤਕ ਉਸ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਮੌਜੂਦ ਕਾਰ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਭੱਜਣ ’ਚ ਕਾਮਯਾਬ ਹੋ ਗਿਆ। ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਇਸ ਗੈਂਗਸਟਰ ਗਰੁੱਪ ਨੇ ਲਈ ਨਵਾਂਸ਼ਹਿਰ ’ਚ ਕਤਲ ਕੀਤੇ ਨੌਜਵਾਨ ਦੀ ਜ਼ਿੰਮੇਵਾਰੀ, ਫੇਸਬੁੱਕ ’ਤੇ ਪਾਈ ਪੋਸਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼੍ਰੀ ਕ੍ਰਿਸ਼ਨ ਸੰਕੀਰਤਨ ਮੰਦਿਰ ਸੈਦਾਂ ਗੇਟ ਤੋਂ ਨਿਕਲੀ 8ਵੀਂ ਵਿਸ਼ਾਲ ਪ੍ਰਭਾਤਫੇਰੀ
NEXT STORY