ਮੁਕੇਰੀਆਂ (ਝਾਵਰ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਕੀਤੀ ਗਈ, ਜਿੱਥੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਮੌਜੂਦ ਰਹੇ। ਮੁਕੇਰੀਆਂ ਤੋਂ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਸੁਮਿਤ ਡਡਵਾਲ ਦੀ ਅਗਵਾਈ ਹੇਠ ਇਕ ਵੱਡਾ ਕਾਫਲ਼ਾ ਜਦੋਂ ਕਾਂਗਰਸ ਭਵਨ ਪਹੁੰਚਿਆ ਤਾਂ ਵਰਕਰਾਂ ਦੇ ਹੱਥਾਂ ‘ਚ ਪਾਰਟੀ ਦੇ ਝੰਡੇ ਫੜ ਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ 'ਤੇ ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਸ ਕਾਫ਼ਲੇ ‘ਚ ਕਰਨੀਸੇਨਾ ਪੰਜਾਬ ਦੇ ਪ੍ਰਧਾਨ ਨਰੋਤਮ ਸਿੰਘ ਸਾਬਾ ਜ਼ਿਲ੍ਹਾ ਕਾਂਗਰਸ ਦੇ ਮੀਤ ਪਧਾਨ ਠਾਕੁਰ ਤਰਸੇਮ ਸਿੰਘ ਮਿਨਹਾਸ, ਬਲਵਿੰਦਰ ਸਿੰਘ ਬਿੰਦਾਂ, ਸਰਪੰਚ, ਜਸਵੰਤ ਸਿੰਘ ਪੋਤਾ ਨੇ ਵੀ ਹੱਥਾਂ ਵਿੱਚ ਪਾਰਟੀ ਦੇ ਝੰਡੇ ਫੜੇ ਹੋਏ ਸਨ।
ਇਹ ਵੀ ਪੜ੍ਹੋ: ਸਚਿਨ ਜੈਨ ਦੇ ਕਤਲ ਮਾਮਲੇ 'ਚ ਸਾਹਮਣੇ ਆਇਆ ਛੋਟਾ ਭਰਾ, ਹਸਪਤਾਲਾਂ ਦੀਆਂ ਪਰਤਾਂ ਖੋਲ੍ਹਦਿਆਂ ਬਿਆਨ ਕੀਤਾ ਦਰਦ
ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਸੁਮਿਤ ਡਡਵਾਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਨਵ-ਨਿਯੁਕਤ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਥੂ ਦੀ ਤਾਜਪੋਸ਼ੀ ਦੌਰਾਨ ਸਮੁੱਚੀ ਕਾਂਗਰਸ ਇਕਜੁੱਟ ਨਜ਼ਰ ਆ ਰਹੀ ਸੀ ਅਤੇ ਵੱਡੀ ਗਿਣਤੀ ‘ਚ ਨੌਜਵਾਨ ਵੀ ਪਹੂੰਚੇ ਹੋਏ ਸਨ। ਇਸ ਤੋਂ ਇਲਾਵਾ ਵਿਧਾਨਸਭਾ ਹਲਕਾ ਦਸੂਹਾ ਵਿਧਾਇਕ ਅਰੁੱਨ ਮਿੱਕੀ ਡੋਗਰਾ ਚੇਅਰਮੈਨ ਨਰਿੰਦਰ ਟੱਪੂ ਬਲਾਕ ਪ੍ਰਧਾਨ ਨਰਿੰਦਰ ਟੱਪੂ ਨਲਦੇਵ ਸਿੰਘ ਬੱਲੀ ਦੀ ਅਗਵਾਈ ਹੇਠ ਵਰਕਰ ਕਾਂਗਰਸ ਭਵਨ ‘ਚ ਪਹੁੰਚੇ।
ਇਹ ਵੀ ਪੜ੍ਹੋ: ਕੈਪਟਨ ਨੇ 2 ਸਿੱਖ ਰੈਜ਼ੀਮੈਂਟ ਦੇ ਜਵਾਨਾਂ ਨਾਲ ਪਾਇਆ ਭੰਗੜਾ, ਵੀਡੀਓ ਹੋਈ ਵਾਇਰਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਮਾਡਲ ਟਾਊਨ ਵਿਖੇ ਘਰ ’ਚ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਸੁਆਹ
NEXT STORY