ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹੇ ਵਿਚ ਕੋਰੋਨਾ ਨੇ ਆਪਣੇ ਪੈਰ ਮੁੜ ਫੈਲਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ ਦੂਜੇ ਦਿਨ ਵੀ ਨਵਾਂਸ਼ਹਿਰ ਵਿਖੇ 13 ਨਵੇਂ ਕੋਰੋਨਾ ਮਰੀਜ਼ ਡਿਟੈਕਟ ਹੋਏ ਹਨ, ਜਿਸ ਦੇ ਚੱਲਦੇ ਐਕਟਿਵ ਮਰੀਜ਼ਾਂ ਦੀ ਗਿਣਤੀ 24 ਹੋ ਗਈ ਹੈ। ਅੱਜ ਡਿਟੈਕਟ ਹੋਏ ਕੁੱਲ 13 ਮਰੀਜ਼ਾਂ ’ਚੋਂ 11 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਅਤੇ 2 ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ। ਜ਼ਿਲ੍ਹੇ ਵਿਚ ਅੱਜ ਕੁੱਲ 241 ਸੈਂਪਲ ਲਏ ਗਏ ਸਨ, ਜਿਨ੍ਹਾਂ ’ਚੋਂ 57 ਟੈਸਟ ਰੈਪਿਡ ਐਂਟੀਗਨ ਅਤੇ 184 ਸੈਂਪਲ ਆਰ. ਟੀ. ਪੀ. ਸੀ. ਆਰ. ਹਨ।
ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਕਾਲ ਤੋਂ ਹੁਣ ਤਕ 13,932 ਕੋਰੋਨਾ ਪਾਜ਼ੇਟਿਵ ਮਰੀਜ਼ ਮਿਲੇ ਹਨ, ਜਿਨ੍ਹਾਂ ’ਚੋਂ 13,499 ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿਚ ਮੌਜੂਦਾ ਸਮੇਂ ਵਿਚ ਐਕਟਿਵ 24 ਮਰੀਜ਼ਾਂ ’ਚੋਂ ਕੋਈ ਵੀ ਹਸਪਤਾਲ ਵਿਚ ਜ਼ੇਰੇ ਇਲਾਜ ਨਹੀਂ ਹੈ ਅਤੇ ਮਰੀਜ਼ਾਂ ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਇੱਥੇ ਸਿਵਲ ਸਰਜਨ ਨੇ ਦੱਸਿਆ ਕਿ ਦੇਸ਼ ਵਿਚ ਵੱਧ ਰਹੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਚਲਦੇ ਜ਼ਿਲ੍ਹੇ ਵਿਚ ਕੋਰੋਨਾ ਸੈਂਪਲ ਇਕੱਠੇ ਕਰਨ ਦੀ ਤਾਦਾਦ ਨੂੰ ਵਧਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਿਹਤ ਅਧਿਕਾਰੀਆਂ ਨੂੰ ਬਣਦੇ ਨਿਰਦੇਸ਼ ਦਿੱਤੇ ਗਏ ਹਨ।
ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਲਈ ਭਿਜਵਾਈ ਗਈ ‘707ਵੇਂ ਟਰੱਕ ਦੀ ਰਾਹਤ ਸਮੱਗਰੀ’
NEXT STORY