ਨਵਾਂਸ਼ਹਿਰ (ਤ੍ਰਿਪਾਠੀ) -ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ. ਡਬਲਿਊ. ਆਰ. ਡੀ. ਏ) ਨੇ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨ, 2023 ਜਾਰੀ ਕੀਤਾ ਹੈ, ਜੋ 1 ਫਰਵਰੀ 2023 ਤੋਂ ਲਾਗੂ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਇੰਪਲੀਮੈਂਟਿੰਗ ਕਮੇਟੀ ਫਾਰ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਉਕਤ ਨਿਰਦੇਸ਼ਾਂ ਤਹਿਤ ਅਥਾਰਿਟੀ ਦੀ ਇਜਾਜ਼ਤ ਤੋਂ ਬਿਨਾਂ, ਧਰਤੀ ਹੇਠਲੇ ਪਾਣੀ ਦੀ ਖੋਜ ਲਈ ਜਾਂ ਰਾਜ ਵਿਚ ਕਿਸੇ ਵੀ ਜ਼ਮੀਨੀ ਪਾਣੀ ਕੱਢਣ ਵਾਲੇ ਢਾਂਚੇ ਨੂੰ ਸਥਾਪਤ ਕਰਨ, ਸੋਧਣ, ਵਧਾਉਣ ਜਾਂ ਸੁਧਾਰਨ ਲਈ ਕੋਈ ਪਾਵਰ-ਸੰਚਾਲਿਤ ਡਰਿਲਿੰਗ ਰਿਗ ਨਹੀਂ ਚਲਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਾਵਰ ਦੁਆਰਾ ਸੰਚਾਲਿਤ ਡ੍ਰਿਲਿੰਗ ਰਿਗ ਨੂੰ ਚਲਾਉਣ ਦੀ ਇਜਾਜ਼ਤ ਲਈ ਅਥਾਰਿਟੀ ਨੂੰ ਅਰਜ਼ੀ ਦੇਣ ਦੀ ਆਖਰੀ 31 ਦਸੰਬਰ 2023 ਸੀ, ਜੋਕਿ 30 ਜੂਨ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਰਾਹੀਂ ਇਹ ਯਕੀਨੀ ਬਣਾਉਣ ਕਿ ਪੀ. ਡਬਲਿਊ. ਆਰ. ਡੀ. ਏ. ਦੀ ਇਜ਼ਾਜਤ ਤੋਂ ਬਿਨ੍ਹਾਂ ਖ਼ਾਸ ਕਰਕੇ 30 ਜੂਨ 2024 ਤੋਂ ਬਾਅਦ ਕੋਈ ਵੀ ਪਾਵਰ-ਆਪਰੇਟਿਡ ਡ੍ਰਿਲੰਗ ਰਿੰਗ ਨਾ ਚਲਾਉਣ।
ਇਹ ਵੀ ਪੜ੍ਹੋ- 2 ਟਰੱਕਾਂ ਵਿਚਾਲੇ ਭਿਆਨਕ ਟੱਕਰ, ਮਾਰੇ ਗਏ ਹਜ਼ਾਰਾਂ ਚੂਚੇ
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਜ਼ਿਲੇ ’ਚ ਵੱਧ-ਵੱਧ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿਚ ਜ਼ਮੀਨੀ ਪਾਣੀ ਕੱਢਣ ਵਾਲੇ ਯੂਨਿਟਾਂ ਦਾ ਨਿਰੀਖਣ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਵਿਚ ਸਰਵੇ ਕਰ ਕੇ ਆਪਣੀ ਰਿਪੋਰਟ ਦੇਣ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਜ਼ਿਲੇ ਦੇ ਵੱਖ-ਵੱਖ ਯੂਨਿਟਾਂ ਦਾ ਮੁਆਇਨਾ ਕਰਕੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਵਾਈ ਕਰਨ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਅਕਾਲੀ ਦਲ ਨੂੰ ਤੋੜਣ ਪਿੱਛੇ ਭਾਜਪਾ ਤੇ ਏਜੰਸੀਆਂ ਦਾ ਹੱਥ
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐੱਸ. ਡੀ. ਐੱਮ. ਨਵਾਂਸ਼ਹਿਰ, ਐੱਸ. ਡੀ. ਐੱਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐੱਸ.ਡੀ.ਐੱਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐੱਸ. ਡੀ. ਐੱਮ. ਬਲਾਚੌਰ ਰਵਿੰਦਰ ਬੰਸਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ ਆਯੋਜਿਤ ਕੀਤੀ ਗਈ ਮੀਟਿੰਗ ਰੋਗੀ ਕਲਿਆਣ ਸਮਤੀ ਦੀ ਪ੍ਰਧਾਨਗੀ ਕੀਤੀ ਅਤੇ ਸਿਹਤ ਵਿਭਾਗ ਤੋਂ ਹਸਪਤਾਲਾਂ ਦੇ ਸਾਜੋ-ਸਾਮਾਨ, ਮਰੀਜ਼ਾਂ ਆਦਿ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਮੀਟਿੰਗ ਵਿਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਗੂੱਡ ਗਵਰਨਸ ਫੈਲੋ ਅਸ਼ਮੀਤਾ ਪਰਮਾਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਭਾਖੜਾ ਨਹਿਰ 'ਚ ਪਿਆ ਪਾੜ, ਇਹ ਪਿੰਡ ਡੁੱਬਣ ਦੇ ਕੰਢੇ, ਸੈਂਕੜੇ ਏਕੜ ਫ਼ਸਲ ਤਬਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗੋਰਾਇਆ 'ਚ ਗੁੰਡਾਗਰਦੀ ਦਾ ਨੰਗਾ ਨਾਚ, ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਨੂੰ ਕੀਤਾ ਜ਼ਖ਼ਮੀ
NEXT STORY