ਨਵਾਂਸ਼ਹਿਰ,(ਤ੍ਰਿਪਾਠੀ )-ਨਵਾਂਸ਼ਹਿਰ ’ਚ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲੇ ’ਚ ਸੰਕਰਮਿਤਾਂ ਦੀ ਗਿਣਤੀ 2358 ਹੋ ਗਈ ਹੈ। ਸਿਵਲ ਸਰਜਨ ਡਾ. ਰਜਿੰਦਰ ਭਾਟੀਆ ਨੇ ਦੱਸਿਆ ਕਿ ਮੁਜਫਰਪੁਰ ਅਤੇ ਬਲਾਚੌਰ ’ਚ 2-2 ਮਰੀਜ਼ ਡਿਟੈਕਟ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ 83,926 ਵਿਅਕਤੀਆਂ ਦੀ ਟੈਸਟਿੰਗ ਕੀਤੀ ਗਈ ਹੈ ਜਿਨ੍ਹਾਂ ’ਚੋਂ 2358 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ, 2219 ਰਿਕਵਰ ਹੋ ਚੁੱਕੇ ਹਨ, 82 ਦੀ ਮੌਤ ਹੋਈ ਹੈ ਅਤੇ 62 ਐਕਟਿਵ ਮਰੀਜ਼ ਹਨ। ਡਾ. ਭਾਟੀਆ ਨੇ ਦੱਸਿਆ ਕਿ ਜ਼ਿਲੇ ’ਚ 26 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 46 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਅੱਜ 799 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।
ਕਪੂਰਥਲਾ ਜ਼ਿਲ੍ਹੇ ’ਚ ਕੋਰੋਨਾ ਦੇ 18 ਨਵੇਂ ਮਾਮਲਿਆਂ ਦੀ ਪੁਸ਼ਟੀ
NEXT STORY