ਨਵਾਂਸ਼ਹਿਰ (ਤ੍ਰਿਪਾਠੀ)- ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਅੱਜ ਨਵਾਂਸ਼ਹਿਰ, ਬਲਾਚੌਰ ਅਤੇ ਬੰਗਾ ਖੇਤਰਾਂ ਤੋਂ ਪੋਲਿੰਗ ਪਾਰਟੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਸਟੇਸ਼ਨਾਂ ਲਈ ਰਵਾਨਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਅਮਲ ਨਿਰਪੱਖ ਅਤੇ ਸੁਤੰਤਰ ਢੰਗ ਨਾਲ ਨੇਪਰੇ ਚਾੜਨ ਲਈ ਢੁੱਕਵੇਂ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਪੋਲਿੰਗ ਪਾਰਟੀਆਂ ਨੂੰ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਐਤਵਾਰ ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਾਂ ਪੈਣਗੀਆਂ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਮੁੱਚੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜੀ ਜਾ ਸਕੇ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਆਈ. ਏ. ਐੱਸ. ਅਧਿਕਾਰੀ ਰੁਬਿੰਦਰਜੀਤ ਸਿੰਘ ਬਰਾੜ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਚੋਣ ਨਿਗਰਾਨ ਨਿਯੁਕਤ ਕੀਤਾ ਗਿਆ ਹੈ, ਜੋ ਸਮੁੱਚੀ ਚੋਣ ਪ੍ਰਕਿਰਿਆ ’ਤੇ ਨਜ਼ਰ ਰੱਖਣਗੇ। ਉਨ੍ਹਾਂ ਨੇ ਸਿਆਸੀ ਧਿਰਾਂ ਨੂਂ ਅਪੀਲ ਕੀਤੀ ਕਿ ਚੋਣ ਜ਼ਾਬਤੇ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਉਂਦਿਆਂ ਸੁਖਾਵੇਂ ਮਾਹੌਲ ਵਿਚ ਚੋਣ ਅਮਲ ਮੁਕੰਮਲ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵਾਂਸ਼ਹਿਰ ਸਬ-ਡਿਵੀਜ਼ਨ ਵਿਖੇ ਕੁੱਲ੍ਹ 193 ਪੋਲਿੰਗ ਪਾਰਟੀਆਂ, ਜਿਸ ਵਿਚ 772 ਸਟਾਫ਼ ਮੈਂਬਰ ਹਨ, ਨੂੰ ਅੱਜ ਰਵਾਨਾ ਕੀਤਾ ਗਿਆ। ਇਸੇ ਤਰ੍ਹਾਂ ਬਲਾਚੌਰ ਅਤੇ ਸੜੋਆ ਬਲਾਕ ਲਈ 237 ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ, ਜਿਨ੍ਹਾਂ ਵਿਚ ਕੁੱਲ੍ਹ 1466 ਸਟਾਫ਼ ਮੈਂਬਰ ਸ਼ਾਮਲ ਹਨ। ਬੰਗਾ ਵਿਖੇ 207 ਪੋਲਿੰਗ ਪਾਰਟੀਆਂ ਰਵਾਨਾ ਹੋਈਆਂ ਜਿਨ੍ਹਾਂ ਵਿਚ ਕੁੱਲ੍ਹ 828 ਸਟਾਫ਼ ਮੈਂਬਰ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਜ਼ਿਕਰਯੋਗ ਹੈ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਮਾਮਲੇ, ਸ਼ਿਕਾਇਤ ਜਾਂ ਸੁਝਾਅ ਲਈ ਚੋਣ ਅਬਜ਼ਰਬਰ ਨਾਲ ਉਨ੍ਹਾਂ ਦੀ ਈ-ਮੇਲ rubinderjit.brar@punjab.gov.in ’ਤੇ ਈ-ਮੇਲ ਕੀਤੀ ਜਾ ਸਕਦੀ ਹੈ ਜਾਂ ਉਨ੍ਹਾਂ ਨਾਲ ਟੈਲੀਫੋਨ ਰਾਹੀਂ ਰਾਬਤਾ ਕਰਨ ਲਈ 01823-223850 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਐਤਵਾਰ ਨੂੰ ਵੋਟਾਂ ਪੈਣ ਉਪਰੰਤ ਗਿਣਤੀ 17 ਦਸੰਬਰ ਨੂੰ ਹੋਵੇਗੀ। ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਲਈ 10 ਅਤੇ ਪੰਚਾਇਤ ਸੰਮਤੀਆਂ ਲਈ 82 ਜ਼ੋਨ ਬਣਾਏ ਗਏ ਹਨ। ਜ਼ਿਲ੍ਹੇ ਵਿਚ ਕੁੱਲ੍ਹ 466 ਗ੍ਰਾਮ ਪੰਚਾਇਤਾਂ, 462 ਪੋਲਿੰਗ ਸਟੇਸ਼ਨ, 633 ਪੋਲਿੰਗ ਬੂਥ ਅਤੇ 417240 ਵੋਟਰ ਹਨ। ਜ਼ਿਲ੍ਹਾ ਪ੍ਰੀਸ਼ਦ ਲਈ ਬਣਾਏ ਜ਼ੋਨਾਂ ਵਿਚ 3 ਜ਼ੋਨ ਨਵਾਂਸ਼ਹਿਰ, 1 ਸੜੋਆ, 2 ਬਲਾਚੌਰ ਅਤੇ 4 ਬੰਗਾ ਅਧੀਨ ਆਉਂਦੇ ਹਨ।

ਇਸੇ ਤਰ੍ਹਾਂ ਬਲਾਕ ਸੰਮਤੀਆਂ ਲਈ ਬੰਗਾ ਅਤੇ ਨਵਾਂਸ਼ਹਿਰ ਵਿਚ 25-25, ਬਲਾਚੌਰ ਵਿਚ 17 ਅਤੇ ਸੜੋਆ ਵਿਚ 15 ਜ਼ੋਨ ਬਣਾਏ ਗਏ ਹਨ। ਜ਼ਿਲੇ ਵਿਚ ਕੁੱਲ੍ਹ 466 ਗ੍ਰਾਮ ਪੰਚਾਇਤਾਂ ਵਿਚੋਂ 132 ਨਵਾਂਸ਼ਹਿਰ, 71 ਸੜੋਆ, 131 ਬਲਾਚੌਰ ਅਤੇ 132 ਬੰਗਾ ਵਿਚ ਪੈਂਦੀਆਂ ਹਨ। ਜਿਨ੍ਹਾਂ ਲਈ ਜ਼ਿਲੇ ਵਿਚ ਕੁੱਲ 633 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਵਿਚ ਨਵਾਂਸ਼ਹਿਰ ਅੰਦਰ 189, ਸੜੋਆ ਵਿਚ 89, ਬਲਾਚੌਰ ਵਿਚ 148 ਅਤੇ ਬੰਗਾ ਵਿਚ 207 ਪੋਲਿੰਗ ਬੂਥ ਸ਼ਾਮਲ ਹਨ।
ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ
ਇਨ੍ਹਾਂ ਚੋਣਾਂ ਲਈ ਕੁੱਲ੍ਹ ਪੁਰਸ਼ ਵੋਟਰਾਂ ਦੀ ਗਿਣਤੀ 216395 ਅਤੇ ਮਹਿਲਾ ਵੋਟਰਾਂ ਦੀ ਗਿਣਤੀ 200836 ਜਦਕਿ 9 ਵੋਟਰ ਥਰਡ ਜੈਂਡਰ ਸ਼ਾਮਲ ਹਨ। ਜ਼ਿਲ੍ਹੇ ਵਿਚ ਕੁੱਲ੍ਹ 216395 ਪੁਰਸ਼ ਵੋਟਰਾਂ ਦੀ ਗਿਣਤੀ ਵਿਚ ਨਵਾਂਸ਼ਹਿਰ ਵਿਚ 66611, ਸੜੋਆ ਵਿਚ 29518, ਬਲਾਚੌਰ ਵਿਚ 42800 ਅਤੇ ਬੰਗਾ ਵਿਚ 77466 ਵੋਟਰ ਸ਼ਾਮਲ ਹਨ ਜਦਕਿ ਮਹਿਲਾ ਵੋਟਰਾਂ ਵਿਚ ਨਵਾਂਸ਼ਹਿਰ ਵਿਚ 63013, ਸੜੋਆ ਵਿਚ 27193, ਬਲਾਚੌਰ ਵਿਚ 38414 ਅਤੇ ਬੰਗਾ ਵਿਚ 72216 ਵੋਟਰ ਸ਼ਾਮਲ ਹਨ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਵੱਡੀ ਵਾਰਦਾਤ! ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ
ਟਾਂਡਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਹੋਈਆਂ ਰਵਾਨਾ
NEXT STORY