ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਦਰ ਨਵਾਂਸ਼ਹਿਰ ਪੁਲਸ ਨੇ ਨਾਕੇ ਦੌਰਾਨ ਇਕ ਟਰੱਕ ਚਾਲਕ ਨੂੰ ਕਾਬੂ ਕਰਕੇ ਟਰੱਕ ਦੇ ਕੈਬਨ ਵਿੱਚੋਂ ਪੰਜ ਸੌ ਗ੍ਰਾਮ ਅਫੀਮ ਅਤੇ 20 ਕਿਲੋ ਡੋਡੇ ਬਰਾਮਦ ਕੀਤੇ। ਪੁਲਸ ਨੇ ਕਥਿਤ ਦੋਸ਼ੀ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਦਸੂਹਾ ਤੋਂ ਵੱਡੀ ਖ਼ਬਰ: ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਤੋਂ ਦੁਖੀ ਪਿਓ-ਪੁੱਤ ਨੇ ਕੀਤੀ ਖ਼ੁਦਕੁਸ਼ੀ
ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਦੇ ਵੱਲੋਂ ਦਾਣਾ ਮੰਡੀ ਜਾਡਲਾ ਵਿੱਚ ਇਕ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਇਕ ਟਰੇਕ ਨੂੰ ਸ਼ੱਕ ਦੇ ਆਧਾਰ ਉਤੇ ਰੋਕਿਆ ਗਿਆ। ਜਦੋਂ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਦੇ ਕੈਬਨ ਵਿੱਚੋਂ 500 ਗ੍ਰਾਮ ਅਫੀਮ ਅਤੇ 20 ਕਿਲੋ ਡੋਡੋ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਗੁਰਦੀਪ ਸਿੰਘ ਉਰਫ ਕਾਲੂ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹੁਸ਼ਿਆਰਪੁਰ ਦੇ ਦੋ ਨੌਜਵਾਨ ਤਿਹਾੜ ਜੇਲ੍ਹ ਵਿਚੋਂ ਰਿਹਾਅ
ਹਲਕੇ ’ਚ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਮਨੀਸ਼ ਤਿਵਾੜੀ
NEXT STORY