ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ, ਰਾਜੇਸ਼) - ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 39 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸ. ਐੱਚ. ਓ. ਮਹਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਏ. ਐੱਸ. ਆਈ. ਰਛਪਾਲ ਸਿੰਘ ਦੀ ਪੁਲਸ ਪਾਰਟੀ ਪਿੰਡ ਅਲਾਚੌਰ ਵੱਲ ਜਾ ਰਹੀ ਸੀ ਤਾਂ ਨੇੜੇ ਹੀ ਇਕ ਵਿਅਕਤੀ ਆ ਰਿਹਾ ਸੀ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਲਿਫ਼ਾਫ਼ੇ ਨੂੰ ਹੇਠਾਂ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਦੀ ਪਛਾਣ ਰਾਜਾ ਪੁੱਤਰ ਸਤਨਾਮ ਵਾਸੀ ਪਿੰਡ ਗੜੂਪੜ ਥਾਣਾ ਔੜ ਵਜੋਂ ਹੋਈ ਹੈ।
ਇਕ ਹੋਰ ਮਾਮਲੇ ਵਿਚ ਸੀ. ਆਈ. ਏ. ਸਟਾਫ਼ ਪੁਲਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਦੀ ਪੁਲਸ ਪਾਰਟੀ ਨੇ ਅਲਾਚੌਰ-ਮੁਬਾਰਕਪੁਰ ਨੂੰ ਜਾਂਦੇ ਸਮੇਂ ਮਹਿੰਦੀਪੁਰ ਨੇੜੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਵਿਅਕਤੀ ਦੀ ਪਛਾਣ ਰਾਜੂ ਉਰਫ ਹਰਸ਼ ਪੁੱਤਰ ਸਤਨਾਮ ਵਾਸੀ ਪਿੰਡ ਗੜੂਪੜ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਜਲੰਧਰ ਵੈਸਟ ਦੇ ਵੋਟਰ ਬਣਾਉਣਗੇ ਨਵਾਂ ਰਿਕਾਰਡ, ਪਿਛਲੀਆਂ 5 ਚੋਣਾਂ ਦੌਰਾਨ ਕਾਂਗਰਸ 3 ਵਾਰ ਤੇ 'ਆਪ' 2 ਵਾਰ ਜਿੱਤੀ
ਥਾਣਾ ਮੁਖੀ ਇੰਸਪੈਕਟਰ ਪਵਿੱਤਰ ਸਿੰਘ ਨੇ ਦੱਸਿਆ ਕਿ ਐੱਸ. ਆਈ. ਪੂਰਨ ਸਿੰਘ, ਏ. ਐੱਸ. ਆਈ. ਪ੍ਰੇਮ ਲਾਲ ਦੀ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਗਸ਼ਤ/ਚੈਕਿੰਗ ਲਈ ਕਾਠਗਡ਼੍ਹ ਤੋਂ ਮੇਨ ਹਾਈਵੇ ਹੁੰਦੇ ਹੋਏ ਆਸਰੋਂ ਨੂੰ ਜਾ ਰਹੀ ਸੀ। ਜਦੋਂ ਪੁਲਸ ਪਾਰਟੀ ਆਸਰੋਂ ਪੁਲ ਹੇਠਾਂ ਵਾਈ ਪੁਆਇੰਟ ਨੇਡ਼ੇ ਪੁੱਜੀ ਤਾਂ ਆਸਰੋਂ ਵਾਲੀ ਸਾਈਡ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਨੂੰ ਦੇਖ ਕੇ ਪਿਛੇ ਮੁਡ਼ ਗਿਆ ਅਤੇ ਉਸ ਨੇ ਪੈਂਟ ਦੀ ਜੇਬ ’ਚੋਂ ਇਕ ਲਿਫ਼ਾਫ਼ਾ ਸੜਕ ਕੰਢੇ ਘਾਹ-ਬੂਟੀ ਵਿਚ ਸੁੱਟ ਦਿੱਤਾ ਪਰ ਮੁਲਾਜ਼ਮਾਂ ਨੇ ਉਸ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਪੁੱਛੇ ਜਾਣ ’ਤੇ ਉਸ ਨੇ ਆਪਣਾ ਨਾਮ ਕੁਲਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮਾਡ਼ੀ ਬੁੱਚਿਆਂ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੱਸਿਆ। ਪੁਲਸ ਪਾਰਟੀ ਨੇ ਜਦੋਂ ਉਸ ਵੱਲੋਂ ਸੁੱਟੇ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ ’ਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਸਾਰੇ ਮਾਮਲਿਆਂ ’ਚ ਕਾਬੂ ਕੀਤੇ ਅਖੌਤੀ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ, 181 ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਤਸਕਰਾਂ ’ਤੇ ਨਕੇਲ ਕੱਸਣਾ ਅਤੇ ਨਸ਼ੇ ’ਚ ਫਸੇ ਨੌਜਵਾਨਾਂ ਦਾ ਮੁੜ ਵਸੇਬਾ ਮੁੱਖ ਤਰਜੀਹ : ਹਰਮਨਬੀਰ ਸਿੰਘ ਗਿੱਲ
NEXT STORY