ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 2 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਸਵਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਪੁਲਸ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਕਰੀਹਾ ਵੱਲ ਜਾ ਰਹੀ ਸੀ ਕਿ ਰਸਤੇ ਵਿੱਚ ਸਾਹਮਣੇ ਵਾਲੇ ਪਾਸਿਓਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਜੇਬ ਵਿੱਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਸੜਕ ਦੇ ਕਿਨਾਰੇ ਕੱਚੀ ਥਾਂ 'ਤੇ ਸੁੱਟ ਦਿੱਤਾ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ HeatWave ਦਾ ਅਲਰਟ
ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਵੱਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਣਦੀਪ ਸਿੰਘ ਉਰਫ਼ ਦੀਪ ਪੁੱਤਰ ਭੁਪਿੰਦਰ ਪਾਲ ਸਿੰਘ ਵਾਸੀ ਪਿੰਡ ਮੀਰਪੁਰ ਜੱਟਾਂ ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ HeatWave ਦਾ ਅਲਰਟ
NEXT STORY