ਨਵਾਂਸ਼ਹਿਰ (ਤ੍ਰਿਪਾਠੀ)- ਆਰਮਸ ਐਕਟ ਦੇ ਭਗੌੜੇ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਹੌਲਦਾਰ ਅਵਤਾਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ 16 ਮਾਰਚ 2011 ਨੂੰ ਦੋਸ਼ੀ ਮਰਾਦੂ ਪੁੱਤਰ ਜੁੰਮਨ ਹਾਜ਼ੀ ਨੂੰ ਨਾਜਾਇਜ਼ ਰਿਵਾਲਵਰ ਸਣੇ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਥਾਣਾ ਸਦਰ ਨਵਾਂਸ਼ਹਿਰ ਵਿਖੇ ਦੋਸ਼ੀ ਖ਼ਿਲਾਫ਼ ਆਰਮ ਐਕਟ ਤਹਿਤ ਮਾਮਲਾ ਦਰਜ ਸੀ। ਪੁਲਸ ਹੌਲਦਾਰ ਨੇ ਦੱਸਿਆ ਕਿ ਉਕਤ ਦੋਸ਼ੀ ਮਾਮਲੇ ਵਿਚ ਅਦਾਲਤ ਵਿਚ ਗੈਰ-ਹਾਜ਼ਰ ਰਿਹਾ ਸੀ, ਜਿਸ ਨੂੰ ਮਾਨਯੋਗ ਅਦਾਲਤ ਵੱਲੋਂ 28 ਅਕਤੂਬਰ 2016 ਨੂੰ ਭਗੌੜਾ ਕਰਾਰ ਦਿੱਤਾ ਸੀ। ਪੁਲਸ ਹੌਲਦਾਰ ਨੇ ਦੱਸਿਆ ਕਿ ਉਕਤ ਦੋਸ਼ੀ ਮਰਾਦੂ ਨੂੰ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਦੇ ਹੁਕਮਾਂ ’ਤੇ ਦੋਸ਼ੀ ਨੂੰ ਜੇਲ੍ਹ ਭੇਜਿਆ ਗਿਆ।
ਪੰਜਾਬ ਵਿਚ ਹੜ੍ਹਾਂ ਨੂੰ ਲੈ ਕੇ ਸੁਨੀਲ ਜਾਖੜ ਨੇ ਘੇਰੀ ਮਾਨ ਸਰਕਾਰ
NEXT STORY