ਕਿਸ਼ਨਗੜ੍ਹ, ਅਲਾਵਲਪੁਰ (ਬੈਂਸ, ਬੰਗੜ)-ਬਿਆਸ ਪਿੰਡ ’ਚ ਇਕ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਦੀ ਤਿਆਰ ਖੜ੍ਹੀ ਫ਼ਸਲ ਟਰਾਂਸਫਾਰਮਰ ਵਿਚੋਂ ਨਿਕਲੀ ਚੰਗਿਆੜੀ ਕਾਰਨ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਪੀੜਤ ਕਿਸਾਨ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਬਿਆਸ ਪਿੰਡ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਹੀ ਪਿੰਡ ਦੇ ਇਕ ਕਿਸਾਨ ਪਰਸ਼ੋਤਮ ਸਿੰਘ ਪੁੱਤਰ ਚਰਨ ਸਿੰਘ ਪਾਸੋਂ ਕਰੀਬ ਢਾਈ ਏਕੜ ਜ਼ਮੀਨ ਠੇਕੇ ’ਤੇ ਲਈ ਹੋਈ ਸੀ, ਜਿਸ ’ਚ ਉਸ ਨੇ ਕਣਕ ਬੀਜੀ ਹੋਈ ਹੈ।
ਇਹ ਵੀ ਪੜ੍ਹੋ: Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
ਬੀਤੇ ਦਿਨ ਕਰੀਬ 12 ਕੁ ਵਜੇ ਖੇਤਾਂ ਦੇ ਨਜ਼ਦੀਕ ਲੱਗਿਆ ਟਰਾਂਸਫਾਰਮਰ, ਜਿਸ ਦੀ ਸਪਲਾਈ ਇਕ ਹਾਈਵੇਅ ’ਤੇ ਬਣੀ ਗੱਡੀਆਂ ਦੀ ਏਜੰਸੀ ਨੂੰ ਜਾਂਦੀ ਹੈ, ਵਿਚੋਂ ਸਪਾਰਕਿੰਗ ਹੋਣ ਕਾਰਨ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਲੱਗ ਗਈ। ਕਣਕ ਦੀ ਫ਼ਸਲ ਨੂੰ ਅੱਗ ਲੱਗੀ ਵੇਖ ਨਜ਼ਦੀਕੀ ਏਜੰਸੀ ਵਾਲਿਆਂ ਅਤੇ ਪਿੰਡ ਵਾਸੀਆਂ ਵੱਲੋਂ ਬਹਾਦਰੀ ਵਿਖਾਉਂਦੇ ਹੋਏ ਕਾਫ਼ੀ ਜਦੋ-ਜ਼ਹਿਦ ਉਪਰੰਤ ਅੱਗ ’ਤੇ ਕਾਬੂ ਪਾਇਆ ਗਿਆ। ਪੀੜਤ ਕਿਸਾਨ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਰੀਬ ਡੇਢ ਏਕੜ ਕਣਕ ਦੀ ਬਿਲਕੁਲ ਪੱਕੀ ਹੋਈ ਖੜ੍ਹੀ ਫ਼ਸਲ ਸੜ ਕੇ ਸੁਆਹ ਹੋ ਗਈ। ਪੀੜਤ ਕਿਸਾਨ ਜਰਨੈਲ ਸਿੰਘ ਨੇ ਮਹਿਕਮਾ ਪਾਵਰਕਾਮ ਪਾਸੋਂ ਪਰ ਜੋੜ ਮੰਗ ਕੀਤੀ ਹੈ ਕਿ ਉਸ ਦੇ ਖੇਤਾਂ ’ਚੋਂ ਬਾਹਰ ਕੱਢਿਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਉਸ ਨੂੰ ਸਰਕਾਰੀ ਰਾਹਤ ਫੰਡਾਂ ’ਚੋਂ ਆਰਥਿਕ ਸਹਾਇਤਾ ਕੀਤੀ ਜਾਵੇ ਤਾਂ ਜੋ ਆਪਣੇ ਪਰਿਵਾਰ ਲਈ ਸਾਲ ਭਰ ਦੀ ਰੋਜ਼ੀ-ਰੋਟੀ ਦਾ ਪ੍ਰਬੰਧ ਕਰ ਸਕਾ।
ਇਹ ਵੀ ਪੜ੍ਹੋ: "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
NEXT STORY