ਜਲੰਧਰ (ਸ਼ੋਰੀ)- ਸਿਵਲ ਹਸਪਤਾਲ ਦੇ ਮੁਰਦਾਘਰ ’ਚ ਕਰੀਬ 30 ਦਿਨਾਂ ਤੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਰਹੀ ਅਤੇ ਇੰਨਾ ਹੀ ਨਹੀਂ ਲਾਸ਼ ਖ਼ਰਾਬ ਹੋ ਗਈ ਅਤੇ ਉਸ ਦੀਆਂ ਅੱਖਾਂ ਵੀ ਬਾਹਰ ਆ ਗਈਆਂ । ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਗੀਤਾ ਨੇ ਇਕ ਜਾਂਚ ਕਮੇਟੀ ਦਾ ਗਠਨ ਕੀਤਾ, ਜਿਸ ’ਚ ਡਾ. ਰਣਵੀਰ ਸਿੰਘ, ਡਾ. ਪਰਮਜੀਤ ਸਿੰਘ, ਡਾ. ਹਰਵੀਨ ਕੌਰ ਤੇ ਡਾ। ਸੱਚਰ ਨੂੰ ਸ਼ਾਮਲ ਕੀਤਾ ਗਿਆ ਸੀ। ਜਾਂਚ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਇਸ ਮਾਮਲੇ ’ਚ ਸ਼ਾਮਲ ਜਿਨ੍ਹਾਂ ਲੋਕਾਂ ਦੀ ਲਾਪ੍ਰਵਾਹੀ ਸੀ, ਉਨ੍ਹਾਂ ’ਚ 3 ਡਾਕਟਰ, ਫਾਰਮਾਸਿਸਟ, ਨਰਸਿੰਗ ਸਟਾਫ਼ ਅਤੇ 2 ਵਾਰਡ ਅਟੈਂਡੈਂਟ ਸ਼ਾਮਲ ਹਨ। ਉਨ੍ਹਾਂ ਨੂੰ ਤਾੜਨਾ (ਚਿਤਾਵਨੀ) ਪੱਤਰ ਜਾਰੀ ਕੀਤੇ ਗਏ ਅਤੇ ਹੁਕਮ ਦਿੱਤੇ ਗਏ ਕਿ ਭਵਿੱਖ ’ਚ ਅਜਿਹਾ ਦੁਬਾਰਾ ਨਾ ਹੋਵੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰਾਂ ਨਾਲ ਵੱਢਿਆ ਵਿਅਕਤੀ, ਵਜ੍ਹਾ ਜਾਣ ਹੋਵੋਗੇ ਹੈਰਾਨ
ਜ਼ਿਕਰਯੋਗ ਹੈ ਕਿ ਮ੍ਰਿਤਕ ਵਿਅਕਤੀ ਜਿਸ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ, ਜਿਵੇਂ ਹੀ ਉਸ ਨੂੰ ਸੜਕ ਹਾਦਸੇ ’ਚ ਜ਼ਖ਼ਮੀ ਹਾਲਤ ’ਚ ਐਮਰਜੈਂਸੀ ਵਿਭਾਗ ’ਚ ਲਿਜਾਇਆ ਗਿਆ ਤਾਂ ਉਸ ਨੂੰ ਲਿਆਉਣ ਵਾਲਾ ਵਿਅਕਤੀ ਹਸਪਤਾਲ ’ਚੋਂ ਖਿਸਕ ਗਿਆ। ਗੰਭੀਰ ਜ਼ਖ਼ਮੀ ਵਿਅਕਤੀ ਦਾ ਇਲਾਜ ਡਿਊਟੀ ’ਤੇ ਮੌਜੂਦ ਡਾਕਟਰ ਨੇ ਕੀਤਾ ਪਰ ਹਸਪਤਾਲ ’ਚ ਤਾਇਨਾਤ ਗਾਰਡ ਨੇ ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਨਹੀਂ ਦਿੱਤੀ, ਕਿਉਂਕਿ ਜੇਕਰ ਪੁਲਸ ਨੂੰ ਸੂਚਿਤ ਕੀਤਾ ਹੁੰਦਾ ਤਾਂ ਪੁਲਸ ਸਮੇਂ ਸਿਰ ਉਸ ਦੀ ਪਛਾਣ ਕਰਵਾ ਸਕਦੀ ਸੀ। ਇਸ ਤੋਂ ਬਾਅਦ ਜ਼ਖ਼ਮੀ, ਜਿਸ ਦੀ ਪਛਾਣ ਨਹੀਂ ਹੋ ਸਕੀ, ਨੂੰ ਵਾਰਡ ’ਚ ਭੇਜ ਦਿੱਤਾ ਗਿਆ, ਜਿੱਥੇ ਕੁਝ ਦਿਨਾਂ ਦੇ ਇਲਾਜ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਹਲਾਪ੍ਰਵਾਹੀ ਪਸੰਦ ਨਹੀਂ : ਡਾ. ਗੀਤਾ
ਇਸ ਮਾਮਲੇ ’ਚ ਮੈਡੀਕਲ ਸੁਪਰਡੈਂਟ ਡਾ. ਗੀਤਾ ਨੇ ਸਖ਼ਤੀ ਦਿਖਾਉਂਦੇ ਹੋਏ ਟਰੌਮਾ ਵਾਰਡ ’ਚ ਡਿਊਟੀ ’ਤੇ ਤਾਇਨਾਤ ਮਹਿਲਾ ਡਾਕਟਰ ਤੇ ਮੁਰਦਾਘਰ ’ਚ ਤਾਇਨਾਤ ਸਟਾਫ਼ ਨੂੰ ਬਦਲ ਦਿੱਤਾ ਹੈ। ਜੱਚਾ-ਬੱਚਾ ਹਸਪਤਾਲ ’ਚ ਹੁਣ ਮਹਿਲਾ ਡਾਕਟਰ ਡਿਊਟੀ ਕਰੇਗੀ, ਜਦੋਂ ਕਿ ਮੁਰਦਾਘਰ ’ਚ ਡਿਊਟੀ ਰੋਸਟਰ ਅਨੁਸਾਰ 2 ਸਟਾਫ਼ ਤਾਇਨਾਤ ਕੀਤਾ ਗਿਆ ਹੈ। ਜਿਸ ਦੀ ਡਿਊਟੀ 15 ਦਿਨਾਂ ਬਾਅਦ ਬਦਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਕ ਫਾਰਮਾਸਿਸਟ ਦੀ ਵੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਅਜਿਹੀ ਗਲਤੀ ਦੁਬਾਰਾ ਨਾ ਹੋ ਸਕੇ। ਡਾ. ਗੀਤਾ ਨੇ ਕਿਹਾ ਕਿ ਉਹ ਲਾਪ੍ਰਵਾਹੀ ਪਸੰਦ ਨਹੀਂ ਕਰੇਗੀ।
ਇਹ ਵੀ ਪੜ੍ਹੋ- 40 ਦਿਨਾਂ ’ਚ ਨਿਕਲੀ ਚੰਨੀ ਲਹਿਰ ਦੀ ਹਵਾ, ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਨਤੀਜਿਆਂ ’ਚ ਕਾਂਗਰਸ ਮੂਧੇ-ਮੂੰਹ ਡਿੱਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਕੁੱਟਮਾਰ ਕਰਨ ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਕੇਸ ਦਰਜ
NEXT STORY