ਬਲਾਚੌਰ (ਕਟਾਰੀਆ)- ਗੁਆਂਢੀਆਂ ਤੋਂ ਤੰਗ ਆ ਕੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਖਾਣ ’ਤੇ ਮੌਤ ਹੋਣ ’ਤੇ 3 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਐੱਸ. ਐੱਚ. ਓ. ਅਵਤਾਰ ਸਿੰਘ ਨੇ ਦੱਸਿਆ ਕਿ ਆਪਣੇ ਬਿਆਨ ਦਰਜ ਕਰਵਾਉਣ ਦੀਆਂ ਨਿਰਮਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮਜ਼ਾਰਾ ਥਾਣਾ ਬਲਾਚੌਰ ਨੇ ਦੱਸਿਆ ਕਿ ਮੈਂ ਉਕਤ ਪੱਤੇ ਦਾ ਰਹਿਣ ਵਾਲਾ ਹਾਂ ਅਤੇ ਸਾਡਾ ਸੁਰਿੰਦਰ ਸਿੰਘ ਨਾਲ ਜ਼ਮੀਨ ਦੀ ਵੰਡ ਸਬੰਧੀ ਝਗੜਾ ਚਲਦਾ ਸੀ ਅਤੇ ਦਰਖ਼ਾਸਤ ਬਾਜੀ ਚੱਲਦੀ ਸੀ।
ਇਹ ਵੀ ਪੜ੍ਹੋ: ਬੰਗਾ ਵਿਖੇ ਲੁਟੇਰਿਆਂ ਦਾ ਖ਼ੌਫ਼, ਕਰਮਚਾਰੀਆਂ 'ਤੇ ਹਮਲਾ ਕਰਕੇ ਲੁਟਿਆ ਪੈਟਰੋਲ ਪੰਪ
ਸੁਰਿੰਦਰ ਸਿੰਘ ਅਤੇ ਉਸ ਦੀ ਪਤਨੀ ਕਾਫ਼ੀ ਦੇਰ ਤੋਂ ਸਾਡੇ ਪਰਿਵਾਰ ਅਤੇ ਮੇਰੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਦੇ ਸੀ ਅਤੇ ਕਈ ਵਾਰ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ ਅਤੇ ਜਿਨ੍ਹਾਂ ਦਾ ਲੜਕਾ ਇੰਗਲੈਂਡ ਵਿਚ ਹਰਨੇਕ ਸਿੰਘ ਹੈ ਉਸ ਨੇ ਵੀ ਮੇਰੀ ਪਤਨੀ ਨੂੰ ਫੋਨ ’ਤੇ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ । ਮੇਰੀ ਪਤਨੀ ਬਹੁਤ ਪ੍ਰੇਸ਼ਾਨ ਰਹਿੰਦੀ ਸੀ ਅੱਜ ਮੇਰੀ ਪਤਨੀ ਖੇਤਾਂ ’ਚੋਂ ਪੱਠੇ ਲਿਆਉਣ ਗਈ ਸੀ ਉਥੇ ਸੁਰਿੰਦਰ ਸਿੰਘ ਅਤੇ ਉਸ ਦੀ ਪਤਨੀ ਤਰਸੇਮ ਕੌਰ ਨੇ ਮੇਰੀ ਪਤਨੀ ਨੂੰ ਬਹੁਤ ਜਲੀਲ ਕੀਤਾ ।
ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ’ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼, ਮੁੱਖ ਸਪਲਾਇਰ ਗ੍ਰਿਫ਼ਤਾਰ
ਮੇਰੀ ਪਤਨੀ ਨੇ ਘਰ ਆ ਕੇ ਜ਼ਹਿਰੀਲੀ ਚੀਜ਼ ਖਾ ਲਈ ਜਿਸ ਨੂੰ ਬਲਾਚੌਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੁਰਿੰਦਰ ਸਿੰਘ ਪੁੱਤਰ ਬਾਵਾ ਸਿੰਘ, ਤਰਸੇਮ ਕੌਰ ਪਤਨੀ ਸੁਰਿੰਦਰ ਸਿੰਘ, ਹਰਨੇਕ ਸਿੰਘ ਪੁੱਤਰ ਸੁਰਿੰਦਰ ਸਿੰਘ ਦੇ ਤੰਗ ਪ੍ਰੇਸ਼ਾਨ ਕਰਨ ’ਤੇ ਮੇਰੀ ਪਤਨੀ ਦੀ ਮੌਤ ਹੋਈ ਹੈ। ਪੁਲਸ ਨੇ 3 ਵਿਅਕਤੀਆਂ ’ਤੇ 306 ਦਾ ਮੁਕੱਦਮਾ ਦਰਜ ਕਰਕੇ ਸੁਰਿੰਦਰ ਸਿੰਘ ਤੇ ਉਸ ਦੀ ਪਤਨੀ ਤਰਸੇਮ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਕੇ ਵਾਰਿਸਾਂ ਨੂੰ ਸੌਂਪ ਦਿੱਤੀ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਗੋਬਿੰਦ ਸਾਗਰ ਝੀਲ 'ਚ ਨੌਜਵਾਨ ਦੀ ਤੈਰਦੀ ਲਾਸ਼ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼, ਪਿਆ ਚੀਕ-ਚਿਹਾੜਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਵਿਸ਼ਵ ਸ਼ਾਂਤੀ ਲਈ ਨਿਕਲੇ ਨਿਤਿਨ ਸ਼੍ਰੀਰੰਗ ਸੋਨਾਵਨੇ ਦਾ ਸੰਤ ਸੀਚੇਵਾਲ ਵੱਲੋਂ ਸਨਮਾਨ
NEXT STORY