ਹਾਜੀਪੁਰ (ਜੋਸ਼ੀ)- ਹਾਜੀਪੁਰ ਦੇ ਪੜਾ ਵਿਖੇ ਹੋਏ ਸੇਵਾਮੁਕਤ ਅਧਿਆਪਕ ਅਤੇ ਲੰਬੜਦਾਰ ਮਹਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਭਤੀਜੇ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੜਾ ਮੁਹੱਲਾ ਦੇ ਰਹਿਣ ਵਾਲੇ ਸੇਵਾਮੁਕਤ ਅਧਿਆਪਕ ਲੰਬੜਦਾਰ ਮਹਿੰਦਰ ਸਿੰਘ ਪੁੱਤਰ ਦੀਵਾਨ ਚੰਦ ਨੂੰ ਉਸ ਦੇ ਭਤੀਜੇ ਸਰਬਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਦਾਤਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਇਹ ਵੀ ਪੜ੍ਹੋ: ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

ਹਾਜੀਪੁਰ ਪੁਲਸ ਸਟੇਸ਼ਨ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡੀ. ਐੱਸ. ਪੀ. ਕੁਲਵੰਤ ਸਿੰਘ ਮਾਨ ਅਤੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਕਾਰਵਾਈ ਕਰਦਿਆਂ ਹਾਜੀਪੁਰ ਪੁਲਸ ਦੀ ਟੀਮ ਨੇ ਮੁਲਜ਼ਮ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ ਹਦਾਇਤਾਂ ਕੀਤੀਆਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ
NEXT STORY