ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਇਥੋਂ ਦੇ ਪਿੰਡ ਡੱਲਾ ਦੀ ਦਾਣਾ ਮੰਡੀ 'ਚ ਹੋਏ ਗੋਲ਼ੀਕਾਂਡ ਮਾਮਲੇ 'ਚ ਉਸ ਸਮੇਂ ਨਵਾਂ ਮੌੜ ਆ ਗਿਆ ਹੈ, ਜਦੋਂ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਉਣ ਵਾਲੇ ਕਰਨਦੀਪ ਸਿੰਘ ਪੁੱਤਰ ਤਰਸੇਮ ਸਿੰਘ ਨਿਵਾਸੀ ਪਿੰਡ ਡੱਲਾ ਨੇ ਪੁਲਸ ਕਾਰਵਾਈ 'ਤੇ ਸਵਾਲ ਖੜ੍ਹੇ ਕਰਦੇ ਗੰਭੀਰ ਦੋਸ਼ ਲਗਾਏ ਹਨ। ਉੱਧਰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਰਿੰਦਰ ਸਿੰਘ ਖਿੰਡਾ ਅਤੇ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਦਵਿੰਦਰ ਪਾਲ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਆਪਣਾ ਪੱਖ ਸਾਹਮਣੇ ਰੱਖਿਆ ਹੈ।

ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਭਾਵੁਕ ਹੁੰਦੇ ਹੋਏ ਕਰਨਦੀਪ ਸਿੰਘ ਨੇ ਦੱਸਿਆ ਕਿ ਜਿਸ ਰਾਤ ਪਿੰਡ ਡੱਲਾ ਦੀ ਦਾਣਾ ਮੰਡੀ 'ਚ ਗੋਲ਼ੀ ਚੱਲਣ ਦੀ ਘਟਨਾ ਵਾਪਰੀ, ਉਸ ਸਮੇਂ ਉਹ ਮੌਕੇ ’ਤੇ ਮੌਜੂਦ ਨਹੀਂ ਸਨ। ਉਸ ਨੇ ਦੱਸਿਆ ਕਿ ਉਸ ਦੇ ਦੋਸਤ ਮਨਦੀਪ ਦਾ ਫੋਨ ਆਇਆ ਸੀ ਕਿ ਉਸ ਦੇ ਕਿਸੇ ਰਿਸ਼ਤੇਦਾਰ ਨੂੰ ਗੋਲ਼ੀਆਂ ਲੱਗੀਆਂ ਹਨ ਅਤੇ ਉਸ ਨੂੰ ਹਸਪਤਾਲ ਲੈ ਕੇ ਜਾਣਾ ਹੈ। ਉਸ ਨੇ ਕਿਹਾ ਕਿ ਉਹ ਆਪਣੇ ਦੋਸਤ ਨਾਲ ਮਿਲ ਕੇ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲੈ ਕੇ ਆਏ, ਜਿੱਥੇ ਡਾਕਟਰਾਂ ਵੱਲੋਂ ਜਵਾਬ ਮਿਲਣ ਮਗਰੋਂ ਉਸ ਨੂੰ ਜਲੰਧਰ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
ਕਰਨਦੀਪ ਸਿੰਘ ਨੇ ਦੋਸ਼ ਲਗਾਇਆ ਕਿ ਅਗਲੇ ਦਿਨ ਰਾਤ ਕਰੀਬ 8 ਵਜੇ ਪੁਲਸ ਵੱਲੋਂ ਉਸ ਦੇ ਇਕ ਦੋਸਤ ਰਾਹੀਂ ਉਸ ਨੂੰ ਡੱਲਾ ਪੁਲਸ ਚੌਂਕੀ ਬੁਲਾਇਆ ਗਿਆ। ਜਿੱਥੇ ਕਿ ਪਿੰਡ ਦੇ ਕੁਝ ਵਿਅਕਤੀਆਂ ਨਰਿੰਦਰ ਸਿੰਘ ਖਿੰਡਾ, ਓਮਕਾਰ ਸਿੰਘ ਅਤੇ ਇੱਕ ਆੜਤੀਏ ਦੀ ਸ਼ਹਿ 'ਤੇ ਉਸ ਨਾਲ ਪੁਲਸ ਚੌਂਕੀ ਚ ਪੁਲਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਕੀਤੀ ਗਈ। ਕਰਨਦੀਪ ਸਿੰਘ ਨੇ ਕਿਹਾ ਕਿ ਉਸ ਤੋਂ ਇਕ ਬਿਆਨ 'ਤੇ ਦਸਤਖ਼ਤ ਵੀ ਕਰਵਾਏ ਗਏ, ਜਦਕਿ ਗੋਲ਼ੀਬਾਰੀ ਦੀ ਘਟਨਾ ਸਮੇਂ ਉਹ ਮੌਕੇ ’ਤੇ ਮੌਜੂਦ ਨਹੀਂ ਸੀ।

ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਬਿਆਨਾਂ ਨਾਲ ਛੇੜਛਾੜ ਕਰਕੇ ਕੁਝ ਵਿਅਕਤੀਆਂ ਨੂੰ ਬਾਹਰ ਕੱਢਣ ਅਤੇ ਕੁਝ ਦੇ ਨਾਮ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।ਉਸ ਨੇ ਕਿਹਾ ਕਿ ਉਸ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਉਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ ਹੈ। ਕਰਨਦੀਪ ਸਿੰਘ ਨੇ ਕਿਹਾ ਕਿ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਮੀਡੀਆ ਸਾਹਮਣੇ ਆਇਆ ਹੈ। ਉਸ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਸ ਖ਼ਿਲਾਫ਼ ਕੋਈ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਡੱਲਾ ਚੌਂਕੀ ਅਤੇ ਸੁਲਤਾਨਪੁਰ ਲੋਧੀ ਪੁਲਸ ਦੀ ਹੋਵੇਗੀ। ਉਸ ਨੇ ਕਿਹਾ ਕਿ ਉਸ ਨੂੰ ਹੁਣ ਪੁਲਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਦਾ ਡਰ ਹੈ ਪਰ ਇਸ ਨੂੰ ਲੈ ਕੇ ਉਹ ਹਾਈਕੋਰਟ ਵੀ ਜਾਵੇਗਾ।

ਇਹ ਵੀ ਪੜ੍ਹੋ: ਇਨ੍ਹਾਂ ਵਾਹਨਾਂ ਦੀ ਪਿੰਡਾਂ 'ਚ ਐਂਟਰੀ ਬੈਨ! ਪੰਚਾਇਤ ਨੇ ਜਾਰੀ ਕੀਤਾ ਅਨੋਖਾ ਫਰਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
NEXT STORY