ਜਲੰਧਰ (ਅਰੋੜਾ)-ਸਾਲ 2025 ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਸਾਲ 2026 ਦੇਸ਼-ਦੁਨੀਆ ਵਿਚ ਵੱਸਦੇ ਲੋਕਾਂ ਲਈ ਸੁਖਮਈ ਰਹੇ, ਵਾਸਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਹਿੱਤ ਬੁੱਧਵਾਰ ਨੂੰ ਵੱਖ-ਵੱਖ ਗੁਰਦੁਆਰਿਆਂ ਵਿਚ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਨੇ ਹਾਜ਼ਰੀ ਲੁਆ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਗੁ. ਨੌਵੀਂ ਪਾਤਸ਼ਾਹੀ : ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ, ਗੁਰੂ ਤੇਗ ਬਹਾਦਰ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਈਸਵੀ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਪੂਰਬਲੀ ਸ਼ਾਮ ਸ਼ਾਮ 5.30 ਤੋਂ ਰਾਤ 12.30 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਮੁੱਖ ਕਥਾਵਾਚਕ ਤੇ ਕੀਰਤਨੀ ਜਥਿਆਂ ਤੋਂ ਇਲਾਵਾ ਭਾਈ ਕੰਵਰਜੀਤ ਸਿੰਘ ‘ਪ੍ਰੀਤ’ ਅਤੇ ਭਾਈ ਸਾਹਿਬ ਸਿੰਘ (ਦੋਵੇਂ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਅਤੇ ਭਾਈ ਪ੍ਰਿਤਪਾਲ ਸਿੰਘ (ਕੈਨੇਡਾ ਵਾਲੇ) ਦੇ ਰਾਗੀ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।

ਇਸ ਮੌਕੇ ਨਵੇਂ ਸਾਲ (1 ਜਨਵਰੀ 2026) ਤੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲਣ ਵਾਲੇ ਕੰਵਲਜੀਤ ਸਿੰਘ ਓਬਰਾਏ ਨੂੰ ਸਮੂਹ ਸੰਗਤ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ ਵੱਲੋਂ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਜਥੇ. ਜਗਜੀਤ ਸਿੰਘ ਗਾਬਾ ਹੁਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਣਗੇ।
ਸਮਾਗਮ ਦੌਰਾਨ 12 ਵੱਜਦੇ ਹੀ ਸਮੂਹ ਸੰਗਤ ਵੱਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਕੇ ਨਵੇਂ ਸਾਲ ਨੂੰ ਖੁਸ਼ਆਮਦੀਦ ਕਿਹਾ ਗਿਆ। ਮੁੱਖ ਸੇਵਾਦਾਰ ਕੰਵਲਜੀਤ ਸਿੰਘ ਓਬਰਾਏ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਵੱਲੋਂ ਕਈ ਸਾਲ ਪਹਿਲਾਂ 31 ਦਸੰਬਰ ਦੀ ਰਾਤ ਨੂੰ ਗੁਰਮਤਿ ਸਮਾਗਮ ਕਰਵਾਉਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਸੀ ਤਾਂ ਕਿ ਹੋਟਲਾਂ-ਕਲੱਬਾਂ ਵਿਚ ਮਨਾਉਣ ਦੀ ਬਜਾਏ ਸੰਗਤਾਂ ਗੁਰਮਤਿ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਵਾਹਿਗੁਰੂ ਦਾ ਨਾਮ-ਸਿਮਰਨ ਕਰਦਿਆਂ ਕਰ ਸਕਣ।
ਸਮਾਗਮ ਵਿਚ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਮਨਜੀਤ ਸਿੰਘ ਠੁਕਰਾਲ, ਗੁਰਵਿੰਦਰ ਸਿੰਘ ਸੰਤ ਮੋਟਰਸ, ਜੋਗਿੰਦਰ ਸਿੰਘ ਲਾਇਲਪੁਰੀ, ਕੰਵਲਜੀਤ ਸਿੰਘ ਸਕੱਤਰ, ਪਰਮਜੀਤ ਸਿੰਘ ਕਾਨਪੁਰੀ, ਪਰਮਜੀਤ ਸਿੰਘ ਪਹਿਲਵਾਨ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ ਲੈਂਡਲਾਰਡ, ਕੁਲਵਿੰਦਰ ਸਿੰਘ ਮੱਲ੍ਹੀ, ਮਲਕੀਤ ਸਿੰਘ ਮੁਲਤਾਨੀ, ਭੁਪਿੰਦਰ ਸਿੰਘ ਭਿੰਦਾ, ਹਰਪ੍ਰੀਤ ਸਿੰਘ ਮਝੈਲ, ਖਾਲਸਾ ਨੌਜਵਾਨ ਸਭਾ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਤੇ ਸਮੂਹ ਮੈਂਬਰਾਨ, ਸਮੂਹ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

ਗੁ. ਛੇਵੀਂ ਪਾਤਸ਼ਾਹੀ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਨਵਾਂ ਸਾਲ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਗੁਰੂ ਦੀ ਅਸੀਸ ਪ੍ਰਾਪਤ ਕਰ ਕੇ ਮਨਾਇਆ ਗਿਆ। ਸਵੇਰ ਦੇ ਦੀਵਾਨ ਵਿਚ ਬੇਅੰਤ ਸਿੰਘ ਸਰਹੱਦੀ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕੋਈ ਵੀ ਦਿਨ ਮਨਾਉਣੇ ਮੁਬਾਰਕ ਹਨ ਪਰ ਹਰ ਸਿੱਖ ਨੂੰ ਚੇਤ ਮਹੀਨੇ ਦੀ ਸੰਗਰਾਂਦ ਦੇ ਮੌਕੇ ’ਤੇ ਨਾਨਕਸ਼ਾਹੀ ਸੰਮਤ ਦੀ ਆਰੰਭਤਾ ਵੀ ਬੜੇ ਖਾਲਸਾਈ ਜਾਹੋ ਜਲਾਲ ਨਾਲ ਮਨਾਉਣੀ ਚਾਹੀਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ ਆਮ ਤੌਰ ’ਤੇ ਲੋਕ ਜਿੱਥੇ ਨਵਾਂ ਸਾਲ ਕਲੱਬਾਂ ਅਤੇ ਪੈਲੇਸਾਂ ਵਿਚ ਕਾਕਟੇਲ ਪਾਰਟੀਆਂ ਕਰ ਕੇ ਮਨਾਉਂਦੇ ਹਨ, ਉਥੇ ਹੀ ਬਸਤੀ ਸ਼ੇਖ ਦੀ ਸੰਗਤ ਹਰ ਸਾਲ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਉਪਰਾਲੇ ਨਾਲ ਪਿਛਲੇ ਲੱਗਭਗ 25 ਸਾਲਾਂ ਤੋਂ ਨਵੇਂ ਸਾਲ ਦੀ ਆਰੰਭਤਾ ਮੌਕੇ 31 ਦਸੰਬਰ ਦੀ ਰਾਤ ਨੂੰ ਇਤਿਹਾਸਕ ਅਸਥਾਨ ਵਿਖੇ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਦੀ ਛਹਿਬਰ ਨਾਲ ਗੁਰੂ ਦੀ ਅਸੀਸ ਪ੍ਰਾਪਤ ਕਰ ਕੇ ਸਾਲ ਦੀ ਆਰੰਭਤਾ ਕੀਤੀ ਜਾਂਦੀ ਹੈ।
ਬੁੱਧਵਾਰ ਸੰਧਿਆ ਵੇਲੇ ਸਜਾਏ ਗਏ ਦੀਵਾਨ ਵਿਚ ਭਾਈ ਸੀਤਲ ਸਿੰਘ, ਹੈੱਡ ਗ੍ਰੰਥੀ ਗਿਆਨੀ ਤਰਸੇਮ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਖਾਲਸਾ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਠੀਕ 12 ਵਜੇ ਜੈਕਾਰਿਆਂ ਦੀ ਗੂੰਜ ਨਾਲ ਸਮੂਹ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਵਰਖਾ ਕੀਤੀ। ਸੋਸਾਇਟੀ ਦੇ ਮੁੱਖ ਸੇਵਾਦਾਰ ਮਹਿੰਦਰ ਸਿੰਘ ਲੱਕੀ, ਅਮਨਦੀਪ ਸਿੰਘ, ਅਵਨੀਤ ਸਿੰਘ ਪਾਰਸ, ਜਸ਼ਨ ਗੁੰਬਰ, ਜਸਵਿੰਦਰ ਸਿੰਘ ਵਿੱਕੀ, ਓਂਕਾਰ ਸਿੰਘ, ਹਰਵਿੰਦਰ ਸਿੰਘ ਭਿੰਦਾ, ਦਮਨਜੀਤ ਸਿੰਘ ਜੁਨੇਜਾ, ਰਮਨਦੀਪ ਸਿੰਘ ਭਾਟੀਆ ਆਦਿ ਨੌਜਵਾਨ ਸੰਗਤਾਂ ਦੀ ਸੇਵਾ ਵਿਚ ਡਟੇ ਹੋਏ ਸਨ।
ਦੀਵਾਨ ਵਿਚ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਅਮਨਜੀਤ ਸਿੰਘ ਭੋਲਾ ਛਾਬੜਾ, ਗੁਰਮੀਤ ਸਿਘ, ਇੰਦਰਪਾਲ ਸਿੰਘ, ਜਗਜੀਤ ਸਿੰਘ, ਚਰਨਜੀਤ ਸਿੰਘ ਲੁਬਾਣਾ, ਅਕਾਲੀ ਰਛਪਾਲ ਸਿੰਘ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਬਿਸ਼ਨ ਸਿੰਘ, ਜਸਬੀਰ ਸਿੰਘ ਸੇਠੀ ਆਦਿ ਪਤਵੰਤੇ ਵੀ ਹਾਜ਼ਰ ਸਨ। ਸਮਾਗਮ ਦੌਰਾਨ ਚਾਹ-ਪਕੌੜਿਆਂ ਅਤੇ ਗੁਰੂ ਕੇ ਲੰਗਰ ਵੀ ਨਿਰੰਤਰ ਸੰਗਤਾਂ ਦੀ ਸੇਵਾ ਵਿਚ ਚੱਲਦੇ ਰਹੇ।

ਆਦਰਸ਼ ਨਗਰ : ਗੁ. ਸ੍ਰੀ ਗੁਰੂ ਸਿੰਘ ਆਦਰਸ਼ ਨਗਰ ਵਿਖੇ ਅੱਜ ਸ਼ਾਮ 6 ਤੋਂ ਰਾਤ 12.00 ਵਜੇ ਤਕ ਗੁਰਮਤਿ ਸਮਾਗਮ ਕਰਵਾਇਆ ਗਿਆ। ਦੀਵਾਨ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਬ੍ਰਹਮਜੋਤ ਦੇ ਰਾਗੀ ਜਥਿਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਤੋਂ ਇਲਾਵਾ ਭਾਈ ਗੁਰਮੀਤ ਸਿੰਘ ਅਤੇ ਭਾਈ ਜਸਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸਤਰੀ ਸਤਿਸੰਗ ਸਭਾ ਗੁਰਦੁਆਰਾ ਆਦਰਸ਼ ਨਗਰ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ।
ਸਮਾਗਮ ਵਿਚ ਪ੍ਰਧਾਨ ਐਡਵੋਕੇਟ ਸਰਬਜੀਤ ਸਿੰਘ ਰਾਜਪਾਲ, ਪ੍ਰਭੂ ਸਿੰਘ ਜਨਰਲ ਸਕੱਤਰ, ਖਜ਼ਾਨਚੀ ਹਰਜਿੰਦਰ ਸਿੰਘ ਲਾਡਾ, ਕੁਲਵਿੰਦਰ ਸਿੰਘ ਥਿਆੜਾ, ਗੁਰਮੀਤ ਸਿੰਘ ਬਸਰਾ, ਹਰਜਿੰਦਰ ਸਿੰਘ ਠੇਕੇਦਾਰ, ਬਰਿੰਦਰ ਸਿੰਘ ਸਾਹਨੀ, ਅਮਰਜੀਤ ਸਿੰਘ ਬਸਰਾ, ਹਰਪਿੰਦਰ ਸਿੰਘ ਠੇਕੇਦਾਰ, ਮਨਜੀਤ ਸਿੰਘ ਬਿੰਦਰਾ, ਸਤਨਾਮ ਸਿੰਘ, ਐੱਚ. ਪੀ. ਸਿੰਘ ਮੱਕੜ, ਸੁਖਵਿੰਦਰ ਸਿੰਘ ਸੈਲੋਪਾਲ, ਸੁਰਿੰਦਰ ਕੌਰ ਨਰੂਲਾ, ਰਸ਼ਪਾਲ ਕੌਰ ਥਿਆੜਾ, ਬਲਵਿੰਦਰ ਕੌਰ ਲਾਡਾ, ਗੁਰਿੰਦਰ ਕੌਰ ਗੁੰਬਰ, ਕਮਲਜੀਤ ਕੌਰ, ਲਖਵਿੰਦਰ ਕੌਰ ਬਸਰਾ, ਮਨਜੀਤ ਕੌਰ ਪਰੂਥੀ ਆਦਿ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਸੈਂਟਰਲ ਟਾਊਨ : ਨਵੇਂ ਸਾਲ 2026 ਦੀ ਸ਼ੁੱਭ ਅਾਰੰਭਤਾ ਮੌਕੇ ਪਹਿਲੀ ਜਨਵਰੀ ਦੀ ਰਾਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸੈਂਟਰਲ ਟਾਊਨ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ‘ਅਰਦਾਸ ਦਿਵਸ ਸਮਾਗਮ’ ਕਰਵਾਇਆ ਗਿਆ। ਸੰਧਿਆ ਵੇਲੇ ਦੀਵਾਨ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਦੇਰ ਰਾਤ ਤੱਕ ਚੱਲੇ ਸਮਾਗਮ ਵਿਚ ਭਾਈ ਦਵਿੰਦਰ ਸਿੰਘ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਤੇ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ, ਜਦਕਿ ਗਿਆਨੀ ਮਨਜੀਤ ਸਿੰਘ ਸੇਵਕ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੀ ਸਮਾਪਤੀ ’ਤੇ ਸਾਲ 2025 ਵਾਸਤੇ ਗੁਰੂ ਸਾਹਿਬ ਅੱਗੇ ਸ਼ੁਕਰਾਨੇ ਅਤੇ ਨਵੇਂ ਵਰ੍ਹੇ ਦੌਰਾਨ ਸੰਗਤਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਨੇ ਕੀਤੀ। ਸਟੇਜ ਦਾ ਸੰਚਾਲਨ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵੱਲੋਂ ਕੀਤਾ ਗਿਆ। ਪ੍ਰਧਾਨ ਚਰਨਜੀਤ ਸਿੰਘ ਨੇ ਸਮੂਹ ਸੰਗਤਾਂ ਦਾ ਸਮਾਗਮ ਵਿਚ ਹਾਜ਼ਰੀ ਭਰਨ ’ਤੇ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰੂ ਕੇ ਲੰਗਰ, ਚਾਹ, ਦੁੱਧ ਤੇ ਮਠਿਆਈਆਂ ਦੇ ਲੰਗਰ ਅਤੁੱਟ ਵਰਤਦੇ ਰਹੇ।
ਸਮਾਗਮ ਵਿਚ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਜਿੰਦਰ ਸਿੰਘ ਬੇਦੀ, ਬਲਬੀਰ ਸਿੰਘ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ।

ਪ੍ਰੀਤ ਨਗਰ : ਸਾਲ 2025 ਸੁੱਖਾਂ ਭਰਿਆ ਬੀਤਿਆ ਲਈ ਗੁਰੂ ਸਾਹਿਬ ਦੇ ਸ਼ੁਕਰਾਨੇ ਅਤੇ ਨਵਾਂ ਸਾਲ 2026 ਸਾਰਿਆਂ ਲਈ ਖੁਸ਼ੀਆਂ-ਖੇੜੇ ਲੈ ਕੇ ਆਵੇ ਅਤੇ ਦੇਸ਼-ਦੁਨੀਆ ਵਿਚ ਅਮਨ-ਸ਼ਾਂਤੀ ਤੇ ਭਾਈਚਾਰਾ ਬਣਿਆ ਰਹੇ, ਵਾਸਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਹਿੱਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਵਿਖੇ ਬੁੱਧਵਾਰ ਰਾਤ ਨੂੰ 6.30 ਤੋਂ 12.30 ਵਜੇ ਤਕ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਮਾਗਮ ਵਿਚ ਭਾਈ ਪਰਮਿੰਦਰ ਸਿੰਘ ਬਾਬਾ ਬਕਾਲਾ, ਭਾਈ ਬ੍ਰਹਮਜੋਤ ਸਿੰਘ ਗੋਪਾਲ ਨਗਰ, ਭਾਈ ਰਵਿੰਦਰ ਸਿੰਘਹਜ਼ੂਰੀ ਰਾਗੀ, ਭਾਈ ਜਗਦੇਵ ਸਿੰਘ ਗੋਪਾਲ ਨਗਰ ਅਤੇ ਭਾਈ ਭੁਪਿੰਦਰ ਿਸੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਅੰਮ੍ਰਿਤਮਈ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਸਮਾਗਮ ਵਿਚ ਪ੍ਰਧਾਨ ਕੰਵਲਜੀਤ ਸਿੰਘ ਸੇਠੀ, ਚੇਅਰਮੈਨ ਪਰਮਜੀਤ ਸਿੰਘ ਭਾਟੀਆ, ਜਨਰਲ ਸਕੱਤਰ ਅਰਵਿੰਦਰ ਸਿੰਘ ਰੇਰੂ, ਸੁਰਿੰਦਰ ਸਿੰਘ ਗੁਲਾਟੀ, ਗੁਰਪ੍ਰੀਤ ਸਿੰਘ ਡਿਪਟੀ, ਜਸਵਿੰਦਰ ਸਿੰਘ ਚਾਵਲਾ, ਹਰਮੀਤ ਸਿੰਘ ਸੇਠੀ, ਖੁਸ਼ਪਾਲ ਸਿੰਘ ਛਾਬੜਾ, ਤਜਿੰਦਰ ਸਿੰਘ ਸੀ. ਏ., ਦਿਲਬਾਗ ਸਿੰਘ ਬਾਗੀ, ਤਜਿੰਦਰ ਸਿੰਘ ਲੱਕੀ, ਹਰਮਿੰਦਰ ਸਿੰਘ, ਬਲਪ੍ਰੀਤ ਸਿੰਘ, ਗੁਨਜੀਤ ਸਿੰਘ ਸਚਦੇਵਾ, ਗੁਰਜੀਤ ਿਸੰਘ ਸੋਨੂੰ, ਹਰਜੀਤ ਸਿੰਘ, ਰੂਪਨੀਤ ਸਿੰਘ ਸਚਦੇਵਾ, ਜਸਪਾਲ ਸਿੰਘ ਪਾਲੀ ਆਦਿ ਹਾਜ਼ਰ ਸਨ।

ਯੂਨੀਕ ਹੋਮ: ਯੂਨੀਕ ਹੋਮ ਨਕੋਦਰ ਰੋਡ ਨੇੜੇ ਐਲਡਿਕੋ ਗ੍ਰੀਨ ਵਿਖੇ ਨਵੇਂ ਸਾਲ ਦੀ ਪੂਰਬਲੀ ਰਾਤ ਸਰਬੱਤ ਦੇ ਭਲੇ ਦੀ ਅਰਦਾਸ ਵਾਸਤੇ ਅਖੰਡ ਕੀਰਤਨੀ ਜਥੇ ਵੱਲੋਂ ਰੈਣ ਸਬਾਈ ਅਖੰਡ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਅੰਮ੍ਰਿਤ ਵੇਲੇ ਤਕ ਸਜਾਏ ਗਏ ਦੀਵਾਨ ਵਿਚ ਭਾਈ ਕੁਲਵੰਤ ਿਸੰਘ ਕਾਕੀ ਪਿੰਡ, ਭਾਈ ਜਸਬੀਰ ਸਿੰਘ ਜੱਸੀ, ਬੀਬ ਸਿਮਰਨ ਕੌਰ ਦਿੱਲੀ, ਭਾਈ ਭੁਪਿੰਦਰ ਸਿੰਘ ਫਗਵਾੜਾ, ਭਾਈ ਰੁਪਿੰਦਰ ਸਿੰਘ, ਬੀਬੀ ਤਵਜੀਤ ਕੌਰ ਅਤੇ ਬੀਬੀ ਹਰਪ੍ਰੀਤ ਕੌਰ ਨੇ ਸੰਗਤਾਂ ਨੂੰ ਅੰਮ੍ਰਿਤਮਈ ਗੁਰਬਾਣੀ ਕੀਰਤਨ ਸੁਣਾ ਕੇ ਨਿਹਾਲ ਕੀਤਾ।
ਸਮਾਗਮ ਦੌਰਾਨ ਨਿਤਨੇਮ ਦੀਆਂ 5 ਬਾਣੀਆਂ ਦੇ ਪਾਠ ਵੀ ਕੀਤੇ ਗਏ। ਕੀਰਤਨ ਦੀ ਸਮਾਪਤੀ ’ਤੇ ਨਵੇਂ ਸਾਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਦੀ ਅਰਦਾਸਕੀਤੀ ਗਈ। ਯੂਨੀਕ ਹੋਮ ਦੀ ਸੰਚਾਲਿਕਾ ਬੀਬੀ ਪ੍ਰਕਾਸ਼ ਕੌਰ ਨੇ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆ ਦੱਸਿਆ ਕਿ ਨਵੇਂ ਸਾਲ ਦੀ ਆਮਦ ਮੌਕੇ ਅਖੰਡ ਕੀਰਤਨੀ ਜਥੇ ਵੱਲੋਂ ਹਰ ਸਾਲ ਇਹ ਸਮਾਗਮ ਕਰਵਾਏ ਜਾਂਦੇ ਹਨ ਅਤੇ ਗੁਰਬਾਣੀ ਦੇ ਅਲੌਕਿਕ ਕੀਰਤਨ ਅਤੇ ਪਾਠ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਜਾਂਦੀ ਹੈ। ਉਨ੍ਹਾਂ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸਮੂਹ ਲੋਕਾਈ ਦੀ ਸੁੱਖ-ਸ਼ਾਂਤੀ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਿਖੇ ਨਹਿਰ ਕੋਲੋਂ ਮਿਲੀ ਕੁੜੀ ਦੀ ਲਾਸ਼! ਜਬਰ-ਜ਼ਿਨਾਹ ਮਗਰੋਂ ਕਤਲ ਦਾ ਸ਼ੱਕ
NEXT STORY