ਹੁਸ਼ਿਆਰਪੁਰ (ਅਮਰੀਕ)— ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਨਵੇਂ ਸਾਲ ਦੇ ਆਗਮਨ ਅਤੇ ਸਰਬਤ ਦੇ ਭਲੇ ਲਈ ਸਿਵਲ ਸਰਜਨ ਦਫਤਰ ਅਤੇ ਸਿਵਲ ਹਸਪਤਾਲ ਦੇ ਸਟਾਫ ਵੱਲੋਂ ਸ੍ਰੀ ਸੁਖਮਨੀ ਸਹਿਬ ਪਾਠ ਦੇ ਭੋਗ ਪਾਏ ਗਏ। ਉਪਰੰਤ ਇਲਾਹੀ ਬਾਣੀ ਦਾ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਸਿਵਲ ਡਾ. ਜਸਬੀਰ ਸਿੰਘ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਹਾਜ਼ਰ ਸਮੂਹ ਸਟਾਫ ਨੂੰ ਨਵੇਂ ਸਾਲ 'ਤੇ ਹੋਰ ਬਿਹਤਰ ਸੇਵਾਵਾਂ ਦੇਣ, ਮਰੀਜਾਂ ਅਤੇ ਹੋਰਨਾਂ ਲੋਕਾਂ ਨਾਲ ਚੰਗਾ ਵਿਵਹਾਰ ਕਰਨ, ਹਰ ਕੰਮ ਨੂੰ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਪਰਮੇਸ਼ਰ ਦੀ ਸੇਵਾ ਹੈ। ਇਸ ਸਮਾਗਮ 'ਚ ਸਹਿਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲਾ ਸਿਹਤ ਅਫਸਰ ਡਾ ਸੁਰਿੰਦਰ ਸਿੰਘ, ਡਾ ਗੁਰਦੀਪ ਸਿੰਘ ਕਪੂਰ, ਸੀਨੀਅਰ ਮੈਡੀਕਲ ਅਫਸਰ ਬਲਦੇਵ ਸਿੰਘ, ਡਾ ਸੁਨੀਲ ਅਹੀਰ, ਡੀ. ਡੀ. ਐੱਚ. ਓ. ਡਾ. ਗੁਰਿਵੰਦਰ ਸਿੰਘ ਤੋਂ ਇਲਾਵਾ ਸਮੂਹ ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਦਫਤਰ ਸਿਵਲ ਸਰਜਨ ਅਤੇ ਸਿਵਲ ਹਸਪਤਾਲ ਦਾ ਹਾਜ਼ਰ ਸਨ।
ਨਵਾਂ ਸਾਲ ਚੜ੍ਹਦਿਆਂ ਹੀ ਚੋਰ ਸਰਗਰਮ, ਰਾਤ 1 ਵਜੇ ਲੁੱਟੀ ਦੁਕਾਨ
NEXT STORY