ਸੈਲਾ ਖੁਰਦ (ਅਰੋੜਾ)- ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੀ ਭਾਜਪਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਣ ਦੀ ਸਖ਼ਤ ਆਲੋਚਨਾ ਕੀਤੀ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਕ ਕਾਲਜ ਸਮਾਗਮ ਵਿੱਚ ਆਪਣੇ ਵਿਦਿਆਰਥੀ ਦਿਨਾਂ ਦੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਆਪਣੀ ਕਲਾਸ ਦੀਆਂ ਹੋਰ ਵਿਦਿਆਰਥਣਾਂ ਪ੍ਰਤੀ ਆਪਣੇ ਵਿਚਾਰ ਪ੍ਰਗਟ ਕੀਤੇ।
ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ
ਉਨ੍ਹਾਂ ਕਿਹਾ ਕਿ ਉਹ ਆਪਣੇ ਅਹੁਦੇ ਦੀ ਸ਼ਾਨ ਨੂੰ ਸਮਝਣ ਵਿੱਚ ਵੀ ਅਸਫ਼ਲ ਰਹੇ। ਪੰਜਾਬ ਦੀਆਂ ਔਰਤਾਂ ਅਤੇ ਨੌਜਵਾਨ ਕੁੜੀਆਂ ਨੂੰ ਉਨ੍ਹਾਂ ਦੇ ਮਾੜੇ ਭਾਸ਼ਣ ਤੋਂ ਬਹੁਤ ਦੁੱਖ਼ ਹੋਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੀਆਂ ਸਾਰੀਆਂ ਔਰਤਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦਾ ਇੱਕੋ-ਇੱਕ ਟੀਚਾ ਵੋਟਾਂ ਇਕੱਠੀਆਂ ਕਰਨਾ ਹੈ ਅਤੇ ਇਸ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਪਿਆਰ ਨਹੀਂ ਹੈ। ਪੰਜਾਬ ਦੇ ਲੋਕ ਉਨ੍ਹਾਂ ਨੂੰ 2022 ਦੀਆਂ ਚੋਣਾਂ ਜਿੱਤਣ ਨਹੀਂ ਦੇਣਗੇ। ਹੁਣ ਪੰਜਾਬ ਦੇ ਲੋਕ ਇਸ ਦਾ ਬਹੁਤ ਪਛਤਾਵਾ ਕਰ ਰਹੇ ਹਨ। ਪੰਜਾਬ ਦੇ ਹਾਲਾਤ ਵੇਖ ਕੇ ਉਨ੍ਹਾਂ ਨੇ ਇਸ ਝਾੜੂ ਸਰਕਾਰ ਨੂੰ ਬਾਹਰ ਕੱਢਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ
NEXT STORY