ਜਲੰਧਰ (ਵਿਸ਼ੇਸ਼)- ਸੋਮਵਾਰ ਦੇਰ ਸ਼ਾਮ ਮੋਹਾਲੀ ਸਥਿਤੀ ਪੁਲਸ ਇੰਟੈਲੀਜੈਂਸ ਦਫ਼ਤਰ ’ਤੇ ਹੋਏ ਹਮਲੇ ਤੋਂ ਬਾਅਦ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਸੂਬੇ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਨਿਮਿਸ਼ਾ ਨੇ ਕਿਹਾ ਕਿ ਜੇ ਪੰਜਾਬ ਪੁਲਸ ਸੂਬੇ ਵਿਚ ਆਪਣੇ ਇੰਟੈਲੀਜੈਂਸ ਦਫ਼ਤਰ ਨੂੰ ਹੀ ਸੁਰੱਖਿਅਤ ਨਹੀਂ ਰੱਖ ਸਕਦੀ ਤਾਂ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਇਹ ਇੰਟੈਲੀਜੈਂਸ ਕਿਸ ਤਰ੍ਹਾਂ ਦੇ ਨਤੀਜੇ ਦੇਵੇਗੀ, ਇਸ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।
ਨਿਮਿਸ਼ਾ ਨੇ ਕਿਹਾ ਕਿ ਦੁਨੀਆ ਅੱਜ ਇਸ ਹਮਲੇ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਤੰਜ ਕੱਸ ਰਹੀ ਹੈ ਪੁਲਸ ਦੀ ਕਮਾਨ ਕਮਜ਼ੋਰ ਹੱਥਾਂ ਵਿਚ ਹੋਣ ਕਾਰਨ ਪੁਲਸ ਮਜ਼ਾਕ ਦਾ ਪਾਤਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉੱਡ ਗਈਆਂ ਹਨ।
ਇਹ ਵੀ ਪੜ੍ਹੋ: ਖਾਣਾ ਖਾਣ ਮਗਰੋਂ PG ਜਾ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ ਨੇ ਘਰ ’ਚ ਵਿਛਾਏ ਸੱਥਰ, MSC ਦੇ ਵਿਦਿਆਰਥੀ ਦੀ ਮੌਤ
ਨਿਮਿਸ਼ਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਟਿੱਪਣੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਪ੍ਰਤੀ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਗੰਭੀਰ ਹੈ ਪਰ ਲੋਕਾਂ ਦੀ ਸੁਰੱਖਿਆ ਪ੍ਰਤੀ ਗੰਭੀਰ ਨਹੀਂ ਹੈ। ਨਿਮਿਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਸੁਰੱਖਿਆ ਪ੍ਰਤੀ ਗਭੀਰਤਾ ਵਿਖਾਉਂਦੇ ਹੋਏ ਸੂਬਾ ਪੁਲਸ ਅਫਸਰਾਂ ਨਾਲ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਕਾਨੂੰਨ ਵਿਵਸਥਾ ਖਰਾਬ ਨਾ ਹੋਵੇ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਔਰਤਾਂ ਨੇ ਇੱਟਾਂ ਮਾਰ ਵਿਅਕਤੀ ਦਾ ਕੀਤਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਕਲੀ ਪਿਸਤੌਲ ਦੀ ਨੋਕ 'ਤੇ ਖੋਹਣ ਆਇਆ ਸੀ ਕਾਰ, ਮਾਲਕ ਦੀ ਸੂਝ-ਬੂਝ ਨਾਲ ਟਲਿਆ ਹਾਦਸਾ
NEXT STORY