ਟਾਂਡਾ ਉੜਮੁੜ (ਪਰਮਜੀਤ ਮੋਮੀ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਚਲਦਿਆਂ ਬਲਾਕ ਸੰਮਤੀ ਟਾਂਡਾ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰ ਬਿਲਕੁਲ ਸਹੀ ਪਾਏ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐੱਸ. ਡੀ. ਐੱਮ. ਕਮ ਰਿਟਰਨਿੰਗ ਅਫ਼ਸਰ ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਕੀਤੀ ਗਈ ਪੜਤਾਲ ਦੌਰਾਨ ਸਾਰੇ 75 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ ਭਾਜਪਾ
ਉਨ੍ਹਾਂ ਹੋਰ ਦੱਸਿਆ ਕਿ ਦਾਖ਼ਲ ਕੀਤੇ ਹੋਏ ਕਾਗਜ਼ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 7 ਦਸੰਬਰ ਹੈ। ਉਸ ਉਪਰੰਤ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਪਾਰਟੀ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਅਮਨ ਅਮਾਨ ਨਾਲ ਨੇਪਰੇ ਲਈ ਸਾਰੇ ਉਮੀਦਵਾਰ ਅਤੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਸਰਕਾਰ ਨਾਲ ਪੂਰਨ ਤੌਰ ਤੇ ਸਹਿਯੋਗ ਕਰਨ । ਇਸ ਮੌਕੇ ਉਨ੍ਹਾਂ ਨੇ ਹੋਰ ਦੱਸਿਆ ਕਿ ਦਾ ਦਸੰਬਰ ਨੂੰ ਬਲਾਕ ਟਾਂਡਾ ਦੀਆਂ ਹੋਣ ਵਾਲੀਆਂ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ 9 ਦਸੰਬਰ ਨੂੰ ਨੇ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: ਹਾਏ ਗ਼ਰੀਬੀ! ਜਲੰਧਰ 'ਚ 5ਵੀਂ ਮੰਜ਼ਿਲ 'ਤੇ ਚੜ੍ਹ ਮਿਹਨਤ ਕਰਦੇ ਦੋ ਮਜ਼ਦੂਰ ਅਚਾਨਕ ਡਿੱਗੇ ਹੇਠਾਂ, ਤੇ ਫਿਰ...
ਰਾਤ ਨੂੰ ਝਗੜਾ ਕਰਕੇ ਪਤੀ ਨਿਕਲ ਗਿਆ ਪਾਰਕ, ਜਦ ਸਵੇਰੇ ਸੈਰ ਕਰਨ ਗਏ ਲੋਕ ਤਾਂ...
NEXT STORY