ਨੂਰਪੁਰਬੇਦੀ (ਸੰਜੀਵ ਭੰਡਾਰੀ)-ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੱਲੋਂ ਗੈਰ ਸਮਾਜਿਕ ਅਨਸਰਾਂ ਨੂੰ ਕਾਬੂ ਕਰਨ ਲਈ ਆਰੰਭ ਕੀਤੀ ਗਈ ਮੁਹਿੰਮ ਤਹਿਤ ਦੇਰ ਰਾਤ ਕਾਰਵਾਈ ਕਰਦਿਆਂ ਨੂਰਪੁਰਬੇਦੀ ਪੁਲਸ ਪਾਰਟੀ ਨੇ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਗਸ਼ਤ ਦੌਰਾਨ 30 ਗ੍ਰਾਮ ਨਸ਼ੀਲੇ ਪਦਾਰਥ ਸਣੇ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਨੂਰਪੁਰਬੇਦੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਤ ਕਰੀਬ ਸਾਢੇ 8 ਵਜੇ ਏ. ਐੱਸ. ਆਈ. ਮਲਕੀਤ ਸਿੰਘ ਸਮੇਤ ਪੁਲਸ ਪਾਰਟੀ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਲਈ ਪਿੰਡ ਹਿਆਤਪੁਰ ਤੋਂ ਗੋਪਾਲਪੁਰ ਲਿੰਕ ਮਾਰਗ 'ਤੇ ਬਾਸਿਲਸਿਲਾ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ। ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਆਪਣੀ ਲੋਅਰ ਦੀ ਖੱਬੀ ਜੇਬ 'ਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਸੜਕ ਲਾਗੇ ਘਾਹ 'ਚ ਸੁੱਟ ਦਿੱਤਾ। ਜਦੋਂ ਪੁਲਸ ਪਾਰਟੀ ਨੇ ਉਕਤ ਕਾਬੂ ਕੀਤੇ ਵਿਅਕਤੀ ਤੋਂ ਲਿਫ਼ਾਫ਼ਾ ਚੁੱਕਵਾ ਕੇ ਚੈੱਕ ਕੀਤਾ ਤਾਂ ਉਸ ਵਿਚੋਂ 30 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।
ਇਹ ਵੀ ਪੜ੍ਹੋ: ਜਲੰਧਰ 'ਚ ਯੂ-ਟਿਊਬਰ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਖ਼ਬਰ, ਫ਼ੌਜ ਦਾ ਜਵਾਨ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮ ਜਿਸ ਦੀ ਪਛਾਣ ਸਰਬਜੀਤ ਸਿੰਘ ਉਰਫ ਗੱਗੂ ਪੁੱਤਰ ਗੁਲਜ਼ਾਰਾ ਰਾਮ ਨਿਵਾਸੀ ਪਿੰਡ ਗੱਦੀਵਾਲ, ਥਾਨਾ ਨੂਰਪੁਰਬੇਦੀ ਵਜੋਂ ਹੋਈ ਹੈ, ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜਿਸ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਜਾਰੀ, ਇਨ੍ਹਾਂ ਲਈ ਵਧੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਯੂ-ਟਿਊਬਰ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਖ਼ਬਰ, ਫ਼ੌਜ ਦਾ ਜਵਾਨ ਗ੍ਰਿਫ਼ਤਾਰ
NEXT STORY