ਜਲੰਧਰ/ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਵਿਚ ਪਥਰਾਅ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਇਤਿਹਾਸ ਬਣ ਗਈਆਂ ਹਨ। ਅੱਜ ਜੰਮੂ-ਕਸ਼ਮੀਰ ਹਰ ਖੇਤਰ ਵਿਚ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹੁਤ ਥੋੜ੍ਹੇ ਸਮੇਂ ’ਚ ਜੰਮੂ-ਕਸ਼ਮੀਰ ’ਚ ਸ਼ਾਂਤੀ ਬਹਾਲ ਕੀਤੀ ਹੈ, ਨਹੀਂ ਤਾਂ ਇਸ ਤੋਂ ਪਹਿਲਾਂ ਰੋਜ਼ਾਨਾ ਪੱਥਰਬਾਜ਼ੀ ਦੀਆਂ ਘਟਨਾਵਾਂ ਵਾਪਰਦੀਆਂ ਸਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ’ਚ ਭਾਜਪਾ ਦਾ ਪ੍ਰਦਰਸ਼ਨ ਸ਼ਾਨਦਾਰ ਰਹੇਗਾ ਕਿਉਂਕਿ ਜਨਤਾ ਜਾਣਦੀ ਹੈ ਕਿ ਕਸ਼ਮੀਰ ’ਚ ਸ਼ਾਂਤੀ ਸਿਰਫ਼ ਭਾਜਪਾ ਹੀ ਕਾਇਮ ਰੱਖ ਸਕਦੀ ਹੈ।
ਰਾਹੁਲ ਗਾਂਧੀ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਹ ਵਿਦੇਸ਼ਾਂ ’ਚ ਜਾ ਕੇ ਭਾਰਤ ਦੇ ਅਕਸ ਨੂੰ ਖਰਾਬ ਕਰ ਰਹੇ ਹਨ। ਰਾਹੁਲ ਨੂੰ 1984 ਦੇ ਦਿੱਲੀ ਦੰਗਿਆਂ ’ਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਪੰਜਾਬ 'ਚ ਹੋਈ ਵੱਡੀ ਵਾਰਦਾਤ ; ਦਿਨ-ਦਿਹਾੜੇ ਭਾਜਪਾ ਆਗੂ 'ਤੇ ਹੋਇਆ ਹਮਲਾ
NEXT STORY