ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਪੁਲਸ ਪ੍ਰਸਾਸ਼ਨ ਵੱਲੋਂ ਕੀਤੀਆਂ ਅਪੀਲਾਂ ਅਤੇ ਕਾਰਵਾਈ ਕਰਨ ਦੀਆਂ ਦਿੱਤੀਆਂ ਚਿਤਾਵਨੀਆਂ ਦੇ ਬਾਵਜੂਦ ਇਲਾਕੇ ਵਿਚ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਵੱਡੇ ਪੱਧਰ ’ਤੇ ਹੋਈ ਹੈ। ਇਸ ਦੇ ਨਾਲ ਬੀਤੇ ਦਿਨ ਇਕ ਹਾਦਸਾ ਵੀ ਵਾਪਰ ਗਿਆ ਹੈ। ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਟਾਂਡਾ ਵਾਸੀ ਨੌਜਵਾਨ ਅਰਮਾਨਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋਇਆ ਹੈ, ਜਿਸ ਦੇ ਗਲੇ ਵਿਚ ਡੋਰ ਫਿਰਨ ਕਾਰਨ ਨੌਜਵਾਨ ਦੇ ਬੇਹੱਦ ਡੂੰਘਾ ਜ਼ਖ਼ਮ ਹੋਇਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਪਬਲਿਕ ਹਸਪਤਾਲ ਲਿਜਾਇਆ ਗਿਆ ਅਤੇ ਉੱਥੇ ਉਸ ਦੇ ਗਲੇ ’ਤੇ 25 ਟਾਂਕੇ ਲੱਗੇ ਹਨ। ਨੌਜਵਾਨ ਜਦੋਂ ਪਿੰਡ ਜਾਜਾ ਤੋਂ ਵਾਪਸ ਆ ਰਿਹਾ ਸੀ ਕਿ ਰਾਹ ਵਿਚ ਉਹ ਡੋਰ ਦੀ ਲਪੇਟ ਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵਿਗੜੇਗਾ ਮੌਸਮ! ਆਵੇਗਾ ਭਾਰੀ ਮੀਂਹ ਤੇ ਤੂਫ਼ਾਨ, ਵਿਭਾਗ ਨੇ ਕੀਤੀ 28 ਤਾਰੀਖ਼ ਤੱਕ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੁਲਸ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ ਚਿੰਨ੍ਹ! ਚਾਈਨਾ ਡੋਰ ਹੋਣ ਦੇ ਬਾਵਜੂਦ ਇਕ ਵੀ ਗੱਟੂ ਨਹੀਂ ਹੋਇਆ ਬਰਾਮਦ?
NEXT STORY