ਜਲੰਧਰ/ਕਰਤਾਰਪੁਰ- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਰੋਡਵੇਜ਼ ਦੀ 43 ਸੀਟਾਂ ਵਾਲੀ ਬੱਸ ਨੂੰ ਕਰਤਾਰਪੁਰ ਦੇ ਪਿੰਡ ਦਿਆਲਪੁਰ ਤੋਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਕੀਤੀ ਜਾਵੇਗੀ ਅਤੇ ਅੱਜ ਰਾਤ ਇਹ ਬੱਸ ਸ੍ਰੀ ਦਮਦਮਾ ਸਾਹਿਬ ਰੁਕੇਗੀ ਅਤੇ ਸੋਮਵਾਰ ਸਵੇਰ ਨੂੰ ਵਾਪਸ ਆਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ 27 ਨਵੰਬਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਯਾਤਰਾ ਦੌਰਾਨ ਰਿਹਾਇਸ਼ ਅਤੇ ਖਾਣੇ ਆਦਿ ’ਤੇ ਜੋ ਖ਼ਰਚਾ ਆਵੇਗਾ ਸਾਰਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇ। ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ, ਵਰਿੰਦਾਵਨ ਧਾਮ, ਮਾਤਾ ਵੈਸ਼ਨੂੰ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਵਾਰਾਣਸੀ, ਸ੍ਰੀ ਖਾਟੂ ਸ਼ਿਆਮ ਜੀ, ਸ੍ਰੀ ਸਲਾਸਰ ਬਾਲਾ ਜੀ ਧਾਮ ਅਤੇ ਖ਼ਵਾਜ਼ਾ ਅਜਮੇਰ ਸ਼ਰੀਫ਼ ਦਰਗਾਹ ਦੇ ਦਰਸ਼ਨ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਟ੍ਰੈਵਲ ਏਜੰਟ ਦੀ ਗੱਡੀ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹੁਣ 5 ਦੀ ਜਗ੍ਹਾ ਮੰਗੀ ਢਾਈ ਕਰੋੜ ਦੀ ਫਿਰੌਤੀ
ਆਮ ਆਦਮੀ ਪਾਰਟੀ ਦੀ ਆਗੂ ਹਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ’ਤੇ 40 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦਾ ਮੈਡੀਕਲ ਚੈਕਅਪ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ’ਤੇ ਜਾਣ ਸਮੇਂ ਜਰੂਰੀ ਵਸਤਾਂ ਦੀ ਕਿੱਟ ਵੀ ਦਿੱਤੀ ਗਈ। ਪਿੰਡ ਜੱਲਾਵਾਲ ਦੀ ਸ਼ਰਧਾਲੂ ਮੋਹਿੰਦਰ ਕੌਰ (70) ਨੇ ਨਿਵੇਕਲੀ ਪਹਿਲ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਉਹ ਆਪਣੇ ਪਰਿਵਾਰ ਸਮੇਤ ਬਿਨ੍ਹਾਂ ਕਿਸੇ ਖ਼ਰਚ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਦਿਆਲਪੁਰ ਦੀ ਤਰਨਪ੍ਰੀਤ ਕੌਰ (13) ਅਤੇ ਰੁਪਿੰਦਰ ਕੌਰ (15) ਵੱਲੋਂ ਵੀ ਇਸ ਸਕੀਮ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਇਹ ਵੀ ਪੜ੍ਹੋ : ਧੁੰਦ ਕਾਰਨ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ, BSF ਦੇ ਲੈਫਟੀਨੈਂਟ ਕਰਨਲ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਾਨਸਿਕ ਤੌਰ 'ਤੇ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
NEXT STORY