ਜਲੰਧਰ (ਜ. ਬ.)-ਨਾਬਾਲਗ ਕੁੜੀ ਦਾ ਸ਼ਰੇਆਮ ਹੱਥ ਫੜ ਕੇ ਅਸ਼ਲੀਲ ਹਰਕਤਾਂ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਥਾਣਾ ਨੰ. 8 ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ। ਗਲੋਬ ਕਾਲੋਨੀ ’ਚ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਸ ਦੀ ਬੇਟੀ ਜਦੋਂ ਵੀ ਆਉਂਦੀ ਜਾਂਦੀ ਸੀ ਤਾਂ ਅਮਿਤ ਨਿਵਾਸੀ ਬਿਹਾਰ ਹਾਲ ਨਿਵਾਸੀ ਪੀਰ ਬਾਬਾ ਦੀ ਦਰਗਾਹ, ਗੁੱਜਾ ਪੀਰ ਰੋਡ ਉਸ ਦਾ ਪਿੱਛਾ ਕਰਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਹ ਉਨ੍ਹਾਂ ਦੀ ਬੇਟੀ ਨੂੰ ਕਾਫ਼ੀ ਪਰੇਸ਼ਾਨ ਕਰਦਾ ਸੀ ਪਰ ਪਿਛਲੇ ਦਿਨੀਂ ਉਸ ਨੇ ਉਨ੍ਹਾਂ ਦੀ ਬੇਟੀ ਦਾ ਸ਼ਰੇਆਮ ਰਸਤੇ ਵਿਚ ਹੱਥ ਫੜ ਲਿਆ ਅਤੇ ਉਸ ਤੋਂ ਬਾਅਦ ਅਸ਼ਲੀਲ ਹਰਕਤਾਂ ਵੀ ਕੀਤੀਆਂ।
ਇਹ ਵੀ ਪੜ੍ਹੋ: ਬਠਿੰਡਾ ’ਚ ਵਾਪਰੇ ਹਾਦਸੇ ਦੌਰਾਨ 5 ਸਾਲਾ ਬੱਚੀ ਦੀ ਦਰਦਨਾਕ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਨਾਬਾਲਗਾ ਨੇ ਜਦੋਂ ਇਸ ਬਾਰੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਤਾਂ ਉਨ੍ਹਾਂ ਥਾਣਾ ਨੰ. 8 ’ਚ ਸ਼ਿਕਾਇਤ ਦਿੱਤੀ। ਪੁਲਸ ਨੇ ਮੁਲਜ਼ਮ ਅਮਿਤ ਖ਼ਿਲਾਫ਼ 354, 354-ਏ ਅਤੇ ਪੋਸਕੋ ਐਕਟ ਅਧੀਨ ਕੇਸ ਦਰਜ ਕਰ ਲਿਆ, ਜਿਸ ਤੋਂ ਬਾਅਦ ਦੋਸ਼ੀ ਅਮਿਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ: ਗਰਮੀ ਨੇ ਤੋੜਿਆ 122 ਸਾਲ ਦਾ ਰਿਕਾਰਡ, ਲੰਮੇ ਪਾਵਰਕੱਟ 'ਚ ਇਨਵਰਟਰ ਵੀ ਦੇ ਗਏ ਜਵਾਬ, ਵਾਇਰਲ ਹੋਣ ਲੱਗੀਆਂ ਇਹ ਤਸਵੀਰਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੰਗਾ ਵਿਖੇ ਬਿਜਲੀ ਘਰ 'ਚ ਚੋਰਾਂ ਨੇ ਬੋਲਿਆ ਧਾਵਾ, ਸਟੋਰਾਂ ਦੇ ਤਾਲੇ ਤੋੜ ਸਾਮਾਨ ਕੀਤਾ ਚੋਰੀ
NEXT STORY