ਜਲੰਧਰ (ਖੁਰਾਣਾ)–ਕੁਝ ਮਹੀਨੇ ਪਹਿਲਾਂ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਸੱਤਾ ਧਿਰ ਪਾਰਟੀ ਆਮ ਆਦਮੀ ਪਾਰਟੀ ਨੂੰ ਆਪਣਾ ਉਮੀਦਵਾਰ ਜਿਤਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਉਣਾ ਪਿਆ ਸੀ। ਉਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਮਿਹਨਤ ਕਰਕੇ ਅਤੇ ਗਲੀ-ਗਲੀ ਘੁੰਮ ਕੇ ਇਸ ਉਪ ਚੋਣ ਵਿਚ ‘ਆਪ’ ਉਮੀਦਵਾਰ ਦੀ ਜਿੱਤ ਯਕੀਨੀ ਕੀਤੀ ਸੀ। ਇਸ ਉਪ ਚੋਣ ਦੌਰਾਨ ਸਾਫ਼ ਹੋ ਗਿਆ ਸੀ ਕਿ ਜਲੰਧਰ ਨਿਗਮ ਨੇ ਪਿਛਲੇ ਲੰਮੇ ਸਮੇਂ ਤੋਂ ਵੈਸਟ ਵਿਧਾਨ ਸਭਾ ਹਲਕੇ ਦੀ ਅਣਦੇਖੀ ਕੀਤੀ ਹੋਈ ਸੀ, ਜਿਸ ਕਾਰਨ ਵੈਸਟ ਵਿਚ ਸਮੱਸਿਆਵਾਂ ਦੀ ਭਰਮਾਰ ਸੀ।
ਦਰਜਨਾਂ ਮੁਹੱਲੇ ਅਜਿਹੇ ਸਨ, ਜਿੱਥੇ ਬੰਦ ਸੀਵਰੇਜ ਦੀ ਸਮੱਸਿਆ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਰੱਖਿਆ ਸੀ। ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਕਈ ਸ਼ਹਿਰਾਂ ਤੋਂ ਮਸ਼ੀਨਰੀ ਮੰਗਵਾ ਕੇ ਵੈਸਟ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਗਿਆ। ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੀ ਜਿੱਤ ਹੋਈ ਅਤੇ ਉਨ੍ਹਾਂ ਨੇ ਨਗਰ ਨਿਗਮ ਦੀ ਕਾਰਗੁਜ਼ਾਰੀ ਨੂੰ ਸੁਧਾਰਨ ਦਾ ਯਤਨ ਵੀ ਸ਼ੁਰੂ ਕਰ ਦਿੱਤਾ ਹੈ ਪਰ ਫਿਰ ਵੀ ਜਲੰਧਰ ਨਿਗਮ ਦੇ ਜ਼ਿਆਦਾਤਰ ਅਧਿਕਾਰੀ ਵੈਸਟ ਵਿਧਾਨ ਸਭਾ ਹਲਕੇ ਦੀ ਦੁਬਾਰਾ ਅਣਦੇਖੀ ਕਰਨ ਲੱਗੇ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਦਾ ਅਕਸ ਪ੍ਰਭਾਵਿਤ ਹੋ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਸਖ਼ਤ ਹੁਕਮ ਜਾਰੀ
ਇਸ ਕਾਰਨ ਆਮ ਆਦਮੀ ਪਾਰਟੀ ਅਤੇ ਵਿਧਾਇਕ ਮਹਿੰਦਰ ਭਗਤ ਵਿਰੁੱਧ ਰੋਜ਼ ਕੋਈ ਨਾ ਕੋਈ ਪ੍ਰਦਰਸ਼ਨ ਹੋ ਰਿਹਾ ਹੈ। ਇਨ੍ਹੀਂ ਦਿਨੀਂ ਫਿਰ ਵੈਸਟ ਵਿਧਾਨ ਸਭਾ ਹਲਕੇ ਤਹਿਤ ਆਉਂਦੀ 120 ਫੁੱਟ ਰੋਡ ਦੇ ਹਾਲਾਤ ਖਰਾਬ ਹੋਣੇ ਸ਼ੁਰੂ ਹੋ ਗਏ ਹਨ। ਬਾਬੂ ਜਗਜੀਵਨ ਰਾਮ ਚੌਕ ’ਤੇ ਲੂਥਰਾ ਨਿਵਾਸ ਤੋਂ ਜੋ ਸੜਕ ਬਬਰੀਕ ਚੌਕ ਵੱਲ ਜਾਂਦੀ ਹੈ, ਉਥੇ ਕੁਝ ਸਮਾਂ ਪਹਿਲਾਂ ਸੀਵਰ ਲਾਈਨ ਪਾਈ ਗਈ ਸੀ ਪਰ ਉਥੇ ਸੜਕ ਨਿਰਮਾਣ ਦਾ ਕੰਮ ਪੂਰਾ ਨਹੀਂ ਕੀਤਾ ਗਿਆ। ਹੁਣ ਉਥੇ ਸੀਵਰੇਜ ਜਾਮ ਵਰਗੀ ਸਥਿਤੀ ਹੈ ਅਤੇ ਚਿੱਕੜ ਅਤੇ ਦਲਦਲ ਕਾਰਨ ਉਸ ਇਲਾਕੇ ਵਿਚ ਰਹਿਣ ਵਾਲੇ ਲੋਕ ਕਾਫੀ ਪ੍ਰੇਸ਼ਾਨ ਹਨ। ਇਸੇ ਤਰ੍ਹਾਂ 120 ਫੁੱਟ ਰੋਡ ’ਤੇ ਜਲੰਧਰ ਨਿਗਮ ਨੇ ਸਮਾਰਟ ਰੋਡ ਦਾ ਕੰਮ ਕਰਵਾਇਆ ਸੀ ਪਰ ਤਾਰਾ ਪੈਲੇਸ ਦੇ ਨੇੜੇ ਸਮਾਰਟ ਰੋਡ ਵੀ ਬੈਠਣੀ ਸ਼ੁਰੂ ਹੋ ਗਈ ਹੈ। ਇਸ ਕਾਰਨ ਉਥੇ ਵੱਡਾ ਹਾਦਸਾ ਤਕ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਥਾਂ ’ਤੇ ਪਾਣੀ ਦੀ ਲੀਕੇਜ ਹੋ ਰਹੀ ਹੈ ਪਰ ਕਈ ਦਿਨਾਂ ਤੋਂ ਨਗਰ ਨਿਗਮ ਦੇ ਅਧਿਕਾਰੀ ਇਸ ਫਾਲਟ ਨੂੰ ਦੂਰ ਨਹੀਂ ਕਰ ਰਹੇ। ਇਸ ਕਾਰਨ ਹਜ਼ਾਰਾਂ ਲਿਟਰ ਪੀਣ ਦਾ ਪਾਣੀ ਬਰਬਾਦ ਹੋ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਕਾਇਮ ਕੀਤਾ ਰਿਕਾਰਡ, ਆਮ ਆਦਮੀ ਕਲੀਨਿਕਾਂ ’ਚੋਂ 2 ਕਰੋੜ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ
ਅਮਰ ਨਗਰ ਜਾ ਕੇ ਪਾਣੀ ਭਰ ਰਹੇ ਹਨ ਗੁਰੂ ਨਾਨਕ ਨਗਰ ਅਤੇ ਸ਼ਾਮ ਨਗਰ ਦੇ ਲੋਕ
ਵੈਸਟ ਵਿਧਾਨ ਸਭਾ ਹਲਕੇ ਤਹਿਤ ਆਉਂਦੇ ਗੁਰੂ ਨਾਨਕ ਨਗਰ ਅਤੇ ਸ਼ਾਮ ਨਗਰ ਦੇ ਲੋਕਾਂ ਨੂੰ ਪਿਛਲੇ 2 ਦਿਨਾਂ ਤੋਂ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ। ਲੋਕਾਂ ਨੇ ਦੱਸਿਆ ਕਿ ਪਾਣੀ ਸਪਲਾਈ ਕਰਨ ਵਾਲੇ ਟਿਊਬਵੈੱਲ ਦੀ ਮੋਟਰ ਖਰਾਬ ਹੋ ਗਈ ਹੈ, ਜਿਸ ਨੂੰ ਬਦਲਿਆ ਨਹੀਂ ਜਾ ਰਿਹਾ। ਇਸ ਕਾਰਨ ਲੋਕਾਂ ਨੂੰ ਦੂਰ ਸਥਿਤ ਮੁਹੱਲਾ ਅਮਨ ਨਗਰ ਤੋਂ ਪਾਣੀ ਭਰ ਕੇ ਲਿਆਉਣਾ ਪੈ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਸਖ਼ਤ ਹੁਕਮ ਜਾਰੀ
NEXT STORY