ਮਾਹਿਲਪੁਰ (ਜਸਵੀਰ)- ਥਾਣਾ ਮਾਹਿਲਪੁਰ ਦੇ ਮੋਹਰੇ ਪੰਜਾਬ ਰੋਡਵੇਜ ਦੀ ਬੱਸ ਹੇਠਾਂ ਆਉਣ ਨਾਲ ਇਕ ਸਾਇਕਲ ’ਤੇ ਜਾ ਰਹੇ 73 ਸਾਲ ਦੇ ਬਜ਼ੁਰਗ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਅਸ਼ੋਕ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਮਾਹਿਲਪੁਰ ਦੇ ਵਾਰਡ ਨੰ. 1 ਜੋ ਸਾਈਕਲ ’ਤੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਅਚਾਨਕ ਨੰਗਲ ਤੋਂ ਆ ਰਹੀ ਬੱਸ ਨਾਲ ਟਕਰਾ ਗਿਆ ਅਤੇ ਬੱਸ ਉਸ ਦੀਆਂ ਲੱਤਾਂ ਦੇ ਉੱਪਰੋਂ ਲੱਘ ਗਈ।
ਇਹ ਵੀ ਪੜ੍ਹੋ: LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
ਰਾਹਗੀਰਾਂ ਵੱਲੋਂ ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਫਰ ਕੀਤਾ ਗਿਆ। ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਸ ਨੂੰ ਕਿਸੇ ਨਿੱਜੀ ਹਸਪਤਾਲ ’ਚ ਲਿਜਾਇਆ ਜਾ ਰਿਹਾ ਸੀ ਕਿ ਰਸਤੇ 'ਚ ਹੀ ਉਸ ਦਾ ਮੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਬੱਸ ਸਮੇਤ ਡਰਾਈਵਰ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ ਕਰਵਾਉਣ ਜਾਂਦੇ ਸਮੇਂ ਪਤੀ ਨਾਲ ਰਾਹ 'ਚ ਵਾਪਰਿਆ ਭਾਣਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ ਪ੍ਰਦਰਸ਼ਨ
NEXT STORY