ਜਲੰਧਰ (ਮਹੇਸ਼)- ਜਲੰਧਰ 'ਚ ਨਵੇਂ ਨਿਯੁਕਤ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਥਾਣਾ ਫਤਿਹਪੁਰ (ਪ੍ਰਤਾਪਪੁਰਾ) ਦੀ ਪੁਲਸ ਨੇ 18 ਹਜ਼ਾਰ ਐੱਮ. ਐੱਲ. ਨਜਾਇਜ਼ ਸ਼ਰਾਬ ਸਮੇਤ ਸਮੱਗਲਰ ਕਾਬੂ ਕੀਤਾ ਹੈ। ਐੱਸ. ਐੱਚ. ਓ. ਥਾਣਾ ਸਦਰ ਜਮਸ਼ੇਰ ਭਰਤ ਮਸੀਹ ਲੱਧੜ ਨੇ ਦੱਸਿਆ ਕਿ ਫਤਿਹਪੁਰ ਚੌਂਕੀ ਦੇ ਮੁਖੀ ਵਿਕਟਰ ਮਸੀਹ ਦੀ ਅਗਵਾਈ ਹੇਠ ਵਾਈ ਪੁਆਇੰਟ ਪ੍ਰਤਾਪਪੁਰਾ ਨੇੜੇ ਵਿਸ਼ੇਸ਼ ਨਾਕਾਬੰਦੀ ਦੌਰਾਨ ਪੁਲਸ ਪਾਰਟੀ ਨੇ ਪਿੰਡ ਚੰਨਪੁਰ ਸਾਈਡ ਤੋਂ ਆ ਰਹੇ ਇਕ ਵਿਅਕਤੀ ਨੂੰ ਸੱਜੇ ਮੋਢੇ ’ਤੇ ਪਲਾਸਟਿਕ ਦੀ ਭਾਰੀ ਬੋਰਾ ਲੈ ਕੇ ਆਉਂਦੇ ਵੇਖਿਆ ਤਾਂ ਉਸ ਨੂੰ ਰੋਕਿਆ, ਜਿਸ ਨੇ ਆਪਣਾ ਨਾਂ ਮੰਗਤ ਰਾਏ ਮੰਗਾ ਪੁੱਤਰ ਦੌਲਤ ਰਾਮ ਵਾਸੀ ਪਿੰਡ ਚੰਨਾਪੁਰ ਥਾਣਾ ਸਦਰ ਜਮਸ਼ੇਰ ਜਲੰਧਰ ਦੱਸਿਆ। ਬੋਰੇ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ’ਚ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ, ਜਾਣੋ ਕੀ ਹੈ ਮੁੱਖ ਮੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਦਸੂਹਾ 'ਚ ਵੱਡੀ ਵਾਰਦਾਤ, ਸਕੂਲ ਜਾ ਰਹੀ ਨਾਬਾਲਗ ਕੁੜੀ ਦੀ ਨੌਜਵਾਨ ਨੇ ਰੋਲ਼ੀ ਪੱਤ
NEXT STORY