ਜਲੰਧਰ (ਕੁੰਦਨ, ਪੰਕਜ)- ਜਲੰਧਰ ਦੀ ਬਸਤੀ ਬਾਵਾ ਖੇਲ ਦੀ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁਖਬਰ ਖ਼ਾਸ ਦੀ ਇਤਲਾਹ 'ਤੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਤਸਕਰ ਨੂੰ ਮਾਰਕਾ ਰਾਈਲ ਸਟਾਗ ਸੇਲ ਫਾਰ ਪੰਜਾਬ 72 ਬੋਤਲਾਂ 54000 ਐੱਮ. ਐੱਲ. ਅਤੇ ਸ਼ਰਾਬ ਮਾਰਕਾ ਪੰਜਾਬ ਕਲੱਬ ਕਿੰਗ ਵਿਸਕੀ 48 ਬੋਤਲਾਂ 36000 ਐੱਮ. ਐੱਲ. ਕੁੱਲ੍ਹ 120 ਬੋਤਲਾਂ 90,000 ਐੱਮ. ਐੱਲ. ਸਮੇਤ ਕਾਬੂ ਕੀਤਾ।
ਇਹ ਵੀ ਪੜ੍ਹੋ : ਵਿਵਾਦਾਂ 'ਚ ਘਿਰਿਆ ਜਲੰਧਰ ਦਾ ਸਿਵਲ ਹਸਪਤਾਲ, ਕੁੜੀ ਨੇ ਦੋਸਤੀ ਲਈ ਦਿੱਤਾ ਨੰਬਰ ਤੇ ਹੁਣ...
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੋਗਿੰਦਰਪਾਲ ਪੁੱਤਰ ਦਰਸ਼ਨ ਲਾਲ ਵਾਸੀ ਮਕਾਨ 64 ਤਾਰਾ ਸਿੰਘ ਐਵੀਨਿਊ ਜਲੰਧਰ ਵਜੋਂ ਹੋਈ ਹੈ। ਇਹ ਸ਼ਰਾਬ ਪੁਲਸ ਵੱਲੋਂ ਨਸ਼ਾ ਤਸਕਰ ਜੋਗਿੰਦਰਪਾਲ ਦੇ ਘਰੋਂ ਬਾਥਰੂਮ ਵਿੱਚੋਂ ਬਰਾਮਦ ਕੀਤੀ ਗਈ। ਪੁਲਸ ਨੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਮੁੜ ਵਧੇਗੀ ਠੰਡ, ਇਨ੍ਹਾਂ 6 ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਜਾਇਜ਼ ਸ਼ਰਾਬ 'ਤੇ ਪੁਲਸ ਦਾ ਸ਼ਿਕੰਜਾ, 30 ਪੇਟੀਆਂ ਸ਼ਰਾਬ ਦੀਆਂ ਬਰਾਮਦ
NEXT STORY