ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)- ਸੀ. ਆਈ. ਏ. ਸਟਾਫ਼ ਵੱਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਨਸ਼ਾ ਸਮੱਗਲਰ ਨੂੰ 3 ਕਿਲੋ ਅਫ਼ੀਮ, 200 ਗ੍ਰਾਮ ਹੈਰੋਇਨ, ਦੇਸੀ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਥਾਣਾ ਸਤਨਾਪੁਰਾ ’ਚ ਕੇਸ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਐੱਸ. ਪੀ. (ਡੀ) ਸਰਬਜੀਤ ਰਾਏ ਅਤੇ ਡੀ. ਐੱਸ. ਪੀ. (ਡੀ) ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਕਿਸੇ ਖ਼ਾਸ ਮੁਖਬਰ ਦੀ ਇਤਲਾਹ ’ਤੇ ਆਪਣੇ ਸਾਥੀਆਂ ਸਮੇਤ ਮੁਹੱਲਾ ਲਵਿਆ ਸਰਾਫ਼ਾ ਬਾਜ਼ਾਰ ਫਗਵਾੜਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਇਸੇ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਪੋਲੋ ਕਾਰ ਪੀ. ਬੀ. 08 ਡੀ. ਡੀ. 9063 ਦੇ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਕਤ ਵਾਹਨ ਚਾਲਕ ਤੋਂ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਰਾਮਪਾਲ ਪੁੱਤਰ ਰਮੇਸ਼ ਕੁਮਾਰ ਵਾਸੀ ਮੁਹੱਲਾ ਲਵਿਆ ਸਰਾਫਾ ਬਾਜ਼ਾਰ ਫਗਵਾੜਾ ਥਾਣਾ ਸਤਨਾਮਪੁਰਾ ਕਪੂਰਥਲਾ ਦੱਸਿਆ।
ਇਹ ਵੀ ਪੜ੍ਹੋ-ਪਟਿਆਲਾ 'ਚ ਭਿਆਨਕ ਸੜਕ ਹਾਦਸਾ, PRTC ਬੱਸ ਤੇ ਟਿੱਪਰ ਵਿਚਾਲੇ ਹੋਈ ਟੱਕਰ, ਪਲਾਂ 'ਚ ਮਚਿਆ ਚੀਕ-ਚਿਹਾੜਾ
ਇਸ ਦੌਰਾਨ ਜਦੋਂ ਉਕਤ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ’ਚੋਂ 3 ਕਿਲੋ ਅਫ਼ੀਮ, 200 ਗ੍ਰਾਮ ਹੈਰੋਇਨ, 32 ਬੋਰ ਦਾ 1 ਦੇਸੀ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 5 ਲੱਖ 7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਸਬੰਧੀ ਮੁਲਜ਼ਮ ਰਾਮਪਾਲ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦਾ ਧੰਦਾ ਕਰਦਾ ਆ ਰਿਹਾ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਟੀ ਫਗਵਾੜਾ ’ਚ ਐੱਨ. ਡੀ. ਪੀ. ਐੱਸ. ਐਕਟ, ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ’ਚ ਐੱਨ. ਡੀ. ਪੀ. ਐੱਸ. ਐਕਟ ਤੇ ਥਾਣਾ ਮਾਹਲਪੁਰ ਜ਼ਿਲ੍ਹਾ ਹੁਸ਼ਿਆਰਪੁਰ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਹੈ। ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਕਈ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ 'ਚ ਬੈਠੇ ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
5 ਸਾਲਾ ਬੱਚੇ ਨੇ ਮਾਊਂਟ ਐਵਰੈਸਟ ਬੇਸ ਕੈਂਪ ਕੀਤਾ ਫਤਿਹ, ਪੰਜਾਬ ਦਾ ਸਭ ਤੋਂ ਘੱਟ ਉਮਰ ਦਾ ਬਣਿਆ ਪਰਬਤਾਰੋਹੀ
NEXT STORY