ਕਪੂਰਥਲਾ, (ਭੂਸ਼ਣ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ 15 ਨਸ਼ੇ ਵਾਲੇ ਟੀਕਿਆਂ ਸਣੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮ ਖਿਲਾਫ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਦੇ ਹੁਕਮਾਂ ’ਤੇ ਜ਼ਿਲੇ ਭਰ ’ਚ ਚਲਾਈ ਜਾ ਰਹੀ ਡਰਗ ਵਿਰੋਧੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚ. ਇੰਸ. ਸੁਰਿੰਦਰ ਚਾਂਦ ਨੇ ਨਵਾਂ ਪਿੰਡ ਭੱਠਾ ਦੇ ਨੇੜੇ ਨਾਕਾਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਕਰਮਚਾਰੀਅਾਂ ਨੇ ਪਿੱਛਾ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਮੁਲਜ਼ਮ ਤੋਂ ਉਸ ਦਾ ਨਾਂ ਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਂ ਸੁਰਿੰਦਰ ਸਿੰਘ ਉਰਫ ਛਿੰਦਾ ਪੁੱਤਰ ਗਜਨ ਸਿੰਘ ਵਾਸੀ ਨਵਾਂ ਪਿੰਡ ਭੱਠਾ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 15 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਪੁੱਛਗਿਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰਗ ਵੇਚਣ ਦਾ ਧੰਦਾ ਕਰਦਾ ਹੈ ਤੇ ਬਰਾਮਦ ਨਸ਼ੇ ਵਾਲੇ ਟੀਕੇ ਉਹ ਆਪਣੇ ਕਿਸੇ ਖਾਸ ਗਾਹਕ ਨੂੰ ਦੇਣ ਜਾ ਰਿਹਾ ਸੀ। ਫਿਲਹਾਲ ਪੁਲਸ ਨੇ ਉਕਤ ਗਾਹਕ ਦਾ ਖੁਲਾਸਾ ਨਹੀਂ ਕੀਤਾ ਹੈ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਆਸਟ੍ਰੇਲੀਆ ਦਾ ਫੈਮਿਲੀ ਵੀਜ਼ਾ ਲਗਵਾਉਣ ਦੇ ਨਾਂ ’ਤੇ ਠੱਗੇ 20 ਲੱਖ
NEXT STORY