ਫਗਵਾੜਾ (ਜਲੋਟਾ)-ਫਗਵਾੜਾ ’ਚ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਇਕ ਗਰੀਬ ਰੇਹੜੀ ਵਿਕਰੇਤਾ ਦੇ ਸਿਰ ’ਤੇ ਤੇਜ਼ਧਾਰ ਦਾਤਰ ਨਾਲ ਹਮਲਾ ਕਰਕੇ ਉਸ ਨਾਲ ਲੁੱਟਖੋਹ ਕਰਨ ਦੀ ਸਨਸਨੀਖੇਜ ਸੂਚਨਾ ਮਿਲੀ ਹੈ। ਪੁਲਸ ਨੇ ਮਾਮਲੇ ’ਚ ਸ਼ਾਮਲ ਇਕ ਲੁਟੇਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇਸ ਲੁੱਟ ਵਿਚ ਸ਼ਾਮਲ ਦੋ ਸਾਥੀ ਲੁਟੇਰੇ ਅਜੇ ਵੀ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਚਲ ਰਹੇ ਹਨ।
ਜਾਣਕਾਰੀ ਅਨੁਸਾਰ ਮੰਦੇਸ਼ ਮਹਤੋ ਪੁੱਤਰ ਰੱਤੂ ਮਹਤੋ ਵਾਸੀ ਬਿਹਾਰ, ਹਾਲ ਵਾਸੀ ਗੁਰੂ ਨਾਨਕ ਐਵੇਨਿਊ, ਹੁਸ਼ਿਆਰਪੁਰ ਰੋਡ, ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਖ਼ੁਲਾਸਾ ਕੀਤਾ ਹੈ ਕਿ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੇਹੜੀ ਲਗਾ ਕੇ ਘਰ ਵਾਪਸ ਪਰਤ ਰਿਹਾ ਸੀ ਤਾਂ ਮੋਟਰਸਾਈਕਲ ’ਤੇ ਸਵਾਰ 3 ਲੁਟੇਰਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਦਾ ਮੋਬਾਇਲ ਫੋਨ ਅਤੇ ਕਰੀਬ 5000 ਰੁਪਏ ਦੀ ਨਕਦੀ ਲੁੱਟ ਲਈ।
ਇਹ ਵੀ ਪੜ੍ਹੋ : US ਤੋਂ ਡਿਪੋਰਟ ਹੋ ਕੇ ਆਏ ਸੰਦੀਪ ਦੀ ਦਰਦਭਰੀ ਦਾਸਤਾਨ, ਡੰਕਰ ਕਰਦੇ ਸੀ ਤਸ਼ੱਦਦ, ਰੋਟੀ ਦੀ ਥਾਂ...
ਪੁਲਸ ਜਾਂਚ ਵਿਚ ਪਾਇਆ ਗਿਆ ਹੈ ਕਿ ਮਨਦੀਪ ਕੁਮਾਰ ਪੁੱਤਰ ਆਸਾਰਾਮ ਵਾਸੀ ਪਿੰਡ ਮਲਕਪੁਰ ਥਾਣਾ ਰਾਵਲਪਿੰਡੀ, ਫਗਵਾੜਾ ਨੇ ਆਪਣੇ ਸਾਥੀਆਂ ਲੱਕੀ ਅਤੇ ਈਨਾ ਨਾਲ ਮਿਲ ਕੇ ਮੰਦੇਸ਼ ਮਹਤੋ ਨਾਲ ਲੁੱਟ ਖੋਹ ਕੀਤੀ ਹੈ। ਪੁਲਸ ਨੇ ਮੁਲਜ਼ਮ ਮਨਦੀਪ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਇਸ ਮਾਮਲੇ ਵਿਚ ਸ਼ਾਮਲ ਉਸ ਦੇ ਦੋ ਸਾਥੀਆਂ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ। ਪੁਲਸ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਬੰਦ ਹੋ ਗਿਆ ਜਲੰਧਰ ਦਾ ਇਹ ਵੱਡਾ ਹਾਈਵੇਅ, ਗੱਡੀਆਂ 'ਚ ਫਸੇ ਰਹੇ ਲੋਕ, ਜਾਣੋ ਕੀ ਰਿਹਾ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੀਲੇ ਪਦਾਰਥ ਸਣੇ 1 ਵਿਅਕਤੀ ਗ੍ਰਿਫ਼ਤਾਰ
NEXT STORY