ਸੁਲਤਾਨਪੁਰ ਲੋਧੀ (ਸੋਢੀ)-ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਅਤੇ 500 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ. ਐੱਸ. ਪੀ. ਧੀਰੇਂਦਰ ਵਰਮਾ ਅਤੇ ਇੰਸ. ਸੋਨਮਦੀਪ ਕੌਰ ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਜਗ੍ਹਾ-ਜਗ੍ਹਾ ਨਾਕੇ ਲਾ ਕੇ ਗੱਡੀਆਂ ਤੇ ਹੋਰ ਵ੍ਹੀਕਲਾਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਡਡਵਿੰਡੀ ਫਾਟਕ ’ਤੇ ਪੁਲਸ ਪਾਰਟੀ ਨੂੰ ਕਿਸੇ ਸਮਾਜ ਸੇਵਕ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਨਸ਼ੀਲੇ ਪਦਾਰਥ ਲੈ ਕੇ ਆ ਰਿਹਾ ਹੈ, ਜਿਸ ਦੀ ਚੈਕਿੰਗ ਕਰਨ ’ਤੇ ਕਾਬੂ ਆ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
ਇਸ ’ਤੇ ਪੁਲਸ ਪਾਰਟੀ ਵੱਲੋਂ ਚੈਕਿੰਗ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਪੂਰਨ ਸਿੰਘ, ਵਾਸੀ ਪਿੰਡ ਲਾਟੀਆਂਵਾਲ ਜੋਕਿ ਆਪਣੀ ਸਕੂਟਰੀ ਐਕਟਿਵਾ ’ਤੇ ਸਵਾਰ ਹੋ ਕੇ ਨਸ਼ੀਲੇ ਪਦਾਰਥ ਲੈ ਕੇ ਲਾਟੀਆਂਵਾਲ ਤੋਂ ਵਾਇਆ ਸੇਚਾਂ ਡਡਵਿੰਡੀ ਵੱਲ ਆ ਰਿਹਾ ਸੀ, ਨੂੰ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਕਾਬੂ ਕਰ ਲਿਆ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 300 ਗ੍ਰਾਮ ਹੈਰੋਇਨ ਅਤੇ 500 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇੰਸਪੈਕਟਰ ਸੋਨਮਦੀਪ ਕੌਰ ਨੇ ਹੋਰ ਦੱਸਿਆ ਕਿ ਦੀਵਾਲੀ ’ਤੇ ਆ ਰਹੇ ਹੋਰ ਦਿਨ ਤਿਉਹਾਰ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਇਲਾਕੇ ਵਿਚ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਗਲਤ ਅਨਸਰ ਸ਼ਹਿਰ ਦੀ ਸ਼ਾਂਤੀ ਨਾ ਭੰਗ ਕਰ ਸਕੇ।
ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਹਾਦਸਾ! ਪਰਿਵਾਰ ਦੀਆਂ ਅੱਖਾਂ ਸਾਹਮਣੇ ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਾਂਡਾ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ
NEXT STORY