ਹੁਸ਼ਿਆਰਪੁਰ (ਰਾਕੇਸ਼)-ਥਾਣਾ ਬੁੱਲ੍ਹੋਵਾਲ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਨਰਿੰਦਰ ਸਿੰਘ ਸਾਥੀ ਮੁਲਾਜ਼ਮਾਂ ਨਾਲ ਬੁੱਲ੍ਹੋਵਾਲ ਤੋਂ ਅੱਗੇ ਜਾ ਰਹੇ ਸਨ ਤਾਂ ਇਕ ਨੌਜਵਾਨ ਸੜਕ ਦੇ ਸੱਜੇ ਪਾਸੇ ਕੱਚੇ ਰਸਤੇ ’ਤੇ ਖੜ੍ਹਾ ਦਿਖਾਈ ਦਿੱਤਾ। ਉਹ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਾਏ ਹੋਏ ਪਜਾਮੇ ’ਚੋਂ ਇਕ ਵਜ਼ਨਦਾਰ ਲਿਫ਼ਾਫ਼ਾ ਕੱਚੇ ਰਸਤੇ ਦੇ ਕਿਨਾਰੇ ਸੁੱਟ ਕੇ ਜਾਣ ਲੱਗਾ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert 'ਤੇ ਇਹ ਜ਼ਿਲ੍ਹੇ
ਸ਼ੱਕ ਦੇ ਆਧਾਰ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਨਾਮ-ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਹਰਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ (ਨਿਵਾਸੀ ਪਿੰਡ ਕਾਠੇ, ਥਾਣਾ ਬੁੱਲ੍ਹੋਵਾਲ) ਦੱਸਿਆ। ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਨੂੰ ਖੋਲ੍ਹ ਕੇ ਚੈੱਕ ਕਰਨ ’ਤੇ ਉਸ ਵਿੱਚੋਂ 28 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert 'ਤੇ ਇਹ ਜ਼ਿਲ੍ਹੇ
NEXT STORY