ਜਲੰਧਰ (ਕੁੰਦਨ, ਪੰਕਜ)-ਪੁਲਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਹ ਮਿਲੀ ਸੀ ਕਿ ਇਕ ਮੁਲਜ਼ਮ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਦੋਸ਼ੀ ਸ਼ਮੀ ਪੁੱਤਰ ਸੰਜੀਵ ਕੁਮਾਰ ਵਾਸੀ ਗਰਲਜ਼ ਸਕੂਲ, ਕਰਤਾਰ ਨਗਰ, ਮਾਡਲ ਹਾਊਸ, ਜਲੰਧਰ ਨੂੰ ਕਾਬੂ ਕਰ ਲਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਕੋਲੋਂ ਬਿਨਾਂ ਨੰਬਰੀ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ- ਖਨੌਰੀ ਬਾਰਡਰ 'ਤੇ ਪਹੁੰਚ ਰਾਜਾ ਵੜਿੰਗ ਨੇ ਡੱਲੇਵਾਲ ਦਾ ਜਾਣਿਆ ਹਾਲ, ਦਿੱਤਾ ਵੱਡਾ ਬਿਆਨ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਭਾਰਗੋ ਕੈਂਪ ਵਿਖੇ ਐੱਫ਼. ਆਈ. ਆਰ. ਨੰਬਰ 127 ਮਿਤੀ 11 ਦਸੰਬਰ ਅਧੀਨ ਧਾਰਾ 303(2) ਅਤੇ 317(2) ਬੀ. ਐੱਨ. ਐੱਸ. ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ 7 ਹੋਰ ਮਾਮਲਿਆਂ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ, ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਬੇਹੱਦ ਮੰਦਭਾਗੀ ਘਟਨਾ, ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝੁੱਗੀ ’ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
NEXT STORY