ਨਵਾਂਸ਼ਹਿਰ (ਤ੍ਰਿਪਾਠੀ) - ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਇਕ ਦੇਸੀ ਪਿਸਤੌਲ, 2 ਮੈਗਜ਼ੀਨ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ। ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਅਪਰਾਧਕ ਕਿਸਮ ਦੇ ਲੋਕਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਏ. ਐੱਸ. ਆਈ. ਜਸਵੀਰ ਸਿੰਘ ਦੀ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਤੋਂ ਬੰਗਾ ਅਤੇ ਪਿੰਡ ਹੀਉਂ ਵਾਇਆ ਪਿੰਡ ਗੋਬਿੰਦਪੁਰ ਬੇਈ ਪੁਲੀ ਨੇਡ਼ੇ ਮੌਜੂਦ ਸੀ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਅਟਾਰੀ ਵੱਲੋਂ ਆ ਰਹੀ ਇਕ ਐਕਟਿਵਾ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਐਕਟਿਵਾ ਚਾਲਕ ਡਰ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਜਲਦੀ ਹੀ ਡਰੈੱਸ ਕੋਡ 'ਚ ਨਜ਼ਰ ਆਉਣਗੇ ਆਟੋ ਚਾਲਕ, ਟਰੈਫਿਕ ਪੁਲਸ ਵੱਲੋਂ ਹਦਾਇਤਾਂ ਜਾਰੀ
ਪੁਲਸ ਪਾਰਟੀ ਨੂੰ ਵੇਖ ਕੇ ਉਸ ਨੇ ਸਕੂਟਰ ਨੂੰ ਰੋਕ ਕੇ ਪਿੱਛੇ ਮੁਡ਼ਨ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਸਕੂਟਰ ਚਾਲਕ ਜਿਸ ਦੀ ਪਛਾਣ ਸੁਖਦੀਪ ਸਿੰਘ ਉਰਫ਼ ਸਾਬੀ ਪੁੱਤਰ ਸੁਖਵਿੰਦਰਜੀਤ ਸਿੰਘ ਵਾਸੀ ਪਿੰਡ ਚੱਡਾ ਕਲਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਨੂੰ ਕਾਬੂ ਕਰਕੇ ਉਸ ਪਾਸੋਂ ਇਕ ਦੇਸੀ ਪਿਸਤੌਲ, 2 ਮੈਗਜ਼ੀਨ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਿਸਤੌਲ ਮੁਲਜ਼ਮ ਦੇ ਵਿਦੇਸ਼ ’ਚ ਰਹਿੰਦੇ ਉਸ ਦੇ ਦੋਸਤ ਵੱਲੋਂ ਭੇਜਿਆ ਗਿਆ ਸੀ। ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਬੰਗਾ ’ਚ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ: ਅੱਜ ਜਲੰਧਰ ਦਾ ਦੌਰਾ ਕਰਨਗੇ CM ਕੇਜਰੀਵਾਲ ਤੇ CM ਭਗਵੰਤ ਮਾਨ, ਕਰ ਸਕਦੇ ਨੇ ਵੱਡੇ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਂਬਾ ਦੇ ਸੈਕਟਰ ਰਾਮਗੜ੍ਹ ’ਚ ਵੰਡੀ ਗਈ 777ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY