ਮੁਕੇਰੀਆਂ,(ਬਲਬੀਰ)- ਥਾਣਾ ਮੁਕੇਰੀਆਂ ਦੀ ਚੌਕੀ ਭੰਗਾਲਾ ਦੇ ਅਧੀਨ ਪੈਂਦੇ ਪਿੰਡ ਜਹਾਨਪੁਰ ਦੇ ਨੌਜਵਾਨ ਦਾ ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਉਸਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਭੰਗਾਲਾ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਉਮਰ 35 ਸਾਲ ਪੁੱਤਰ ਅਰਜਨ ਸਿੰਘ ਨਿਵਾਸੀ ਜਹਾਨਪੁਰ ਕਿਸੇ ਕੰਮ ਲਈ ਭੰਗਾਲੇ ਗਿਆ ਹੋਇਆ ਸੀ। ਜਦੋਂ ਉਹ ਭੰਗਾਲਾ ਤੋਂ ਵਾਪਸ ਆ ਰਿਹਾ ਸੀ ਤਾਂ ਜਿਵੇਂ ਹੀ ਉਹ ਪਿੰਡ ਮੰਝਪੁਰ ਦੇ ਕੋਲ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸਡ਼ਕ ਕਿਨਾਰੇ ਦਰੱਖਤ ਨਾਲ ਜਾ ਟਕਰਾਇਆ। ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਇਕੱਠੇ ਹੋਏ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਪਹੁੰਚਾਇਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ।
ਭੈਣ ਘਰ ਸਮਾਗਮ ’ਚ ਆਏ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
NEXT STORY