ਹਾਜੀਪੁਰ (ਜੋਸ਼ੀ)- ਹਾਜੀਪੁਰ ਇਲਾਕੇ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਥਾਨਕ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਵਿੱਚੋਂ ਇਕ ਵਿਅਕਤੀ ਦੇ ਬੈਗ ਨੂੰ ਬਲੇਡ ਮਾਰ ਕੇ ਦੋ ਔਰਤਾਂ ਵੱਲੋਂ ਇਕ ਲੱਖ ਰੁਪਏ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਪ੍ਰਾਪਤ ਜਾਣਕਾਰੀ ਅਨੁਸਾਰ ਹਾਜੀਪੁਰ ਪੁਲਸ ਸਟੇਸ਼ਨ ਦੇ ਅਧੀਨ ਆਉਂਦੇ ਇਕ ਪਿੰਡ ਦਾ ਵਸਨੀਕ ਸੁਰਿੰਦਰ ਕੁਮਾਰ ਅੱਜ ਬੈਂਕ ਵਿੱਚੋਂ ਨਕਦੀ ਕੱਢਵਾਉਣ ਆਇਆ ਸੀ।
ਇਹ ਵੀ ਪੜ੍ਹੋ: "ਮੈਨੂੰ ਨਹੀਂ ਪਤਾ ਚੋਣਾਂ ਕਿੱਥੇ ਹੋ ਰਹੀਆਂ, ਮੈਂ ਤਾਂ ਹੁਣ ..." ਹੰਸ ਰਾਜ ਹੰਸ ਦਾ ਸਿਆਸਤ ਬਾਰੇ ਵੱਡਾ ਬਿਆਨ
ਸੁਰਿੰਦਰ ਨੇ ਦੱਸਿਆ ਕਿ ਜਦੋਂ ਉਹ ਬੈਂਕ ਵਿੱਚੋਂ ਪੈਸੇ ਕੱਢਵਾ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ ਤਾਂ ਰਸਤੇ 'ਚ ਇਕ ਦੁਕਾਨ 'ਤੇ ਰੁਕਣ ਦੌਰਾਨ ਉਸ ਦੀ ਨਜ਼ਰ ਆਪਣੇ ਬੈਗ 'ਤੇ ਪਈ। ਬੈਗ ਨੂੰ ਬੜੀ ਚਲਾਕੀ ਨਾਲ ਬਲੇਡ ਮਾਰ ਕੇ ਕੱਟਿਆ ਹੋਇਆ ਸੀ ਅਤੇ ਅੰਦਰੋਂ 1 ਲੱਖ ਰੁਪਏ ਗਾਇਬ ਸਨ। ਪੀੜਤ ਨੇ ਤੁਰੰਤ ਬੈਂਕ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਅਤੇ ਜਦੋਂ ਬੈਂਕ ਦੀ ਸੀ. ਸੀ. ਟੀ. ਵੀ. ਫ਼ੁਟੇਜ ਚੈੱਕ ਕੀਤੀ ਗਈ ਤਾਂ ਸਾਰੀ ਸੱਚਾਈ ਸਾਹਮਣੇ ਆ ਗਈ। ਫੁਟੇਜ ਵਿੱਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਦੋ ਔਰਤਾਂ ਨੇ ਬੈਂਕ ਦੇ ਅੰਦਰ ਹੀ ਸੁਰਿੰਦਰ ਨੂੰ ਨਿਸ਼ਾਨਾ ਬਣਾਇਆ ਅਤੇ ਬੜੀ ਸਫ਼ਾਈ ਨਾਲ ਬੈਗ ਨੂੰ ਬਲੇਡ ਮਾਰ ਕੇ ਪੈਸੇ ਕੱਢ ਲਏ ਗਏ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ 61 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਝੂਠ! ਖਹਿਰਾ ਨੇ ਕਿਹਾ ਵ੍ਹਾਈਟ ਪੇਪਰ ਕਰੋ ਜਾਰੀ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਔਰਤਾਂ ਮੌਕੇ ਤੋਂ ਫ਼ਰਾਰ ਹੋ ਗਈਆਂ। ਸੁਰਿੰਦਰ ਕੁਮਾਰ ਵੱਲੋਂ ਇਸ ਚੋਰੀ ਦੀ ਸੂਚਨਾ ਤੁਰੰਤ ਹਾਜੀਪੁਰ ਪੁਲਸ ਨੂੰ ਦਿੱਤੀ ਗਈ ਹੈ। ਦਿਨ-ਦਿਹਾੜੇ ਹੋਈ ਇਸ ਚੋਰੀ ਨੇ ਇਲਾਕਾ ਨਿਵਾਸੀਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਅਤੇ ਬੈਂਕ ਦੇ ਉਚਾਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬੈਂਕਾਂ ਵਰਗੀਆਂ ਜਨਤਕ ਥਾਵਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert ਜਾਰੀ! 5 ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
NEXT STORY