ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਟਾਂਡਾ ਪੁਲਸ ਦੀ ਟੀਮ ਨੇ ਪਿੰਡ ਪੁਲ ਪੁਖਤਾ ਮੋੜ ਨਜ਼ਦੀਕ ਕੀਤੀ ਰੇਡ ਦੌਰਾਨ ਇਕ ਵਿਅਕਤੀ ਨੂੰ ਚੋਰੀਸ਼ੁਦਾ ਐੱਲ. ਈ. ਡੀ. ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਥਾਣੇਦਾਰ ਅਮਰਜੀਤ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰਜਤ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਅਬਦੁੱਲਾਪੁਰ ਦੇ ਰੂਪ 'ਚ ਹੋਈ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਦੀ ਟੀਮ ਵੱਲੋਂ ਪਿੰਡ ਪੁਲ ਪੁਖਤਾ ਮੋੜ 'ਤੇ ਰੇਡ ਦੌਰਾਨ ਜਦੋਂ ਉਕਤ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਤਾਂ ਉਹ ਉਸ ਕੋਲ ਮੌਜੂਦ ਐੱਲ. ਈ. ਡੀ. ਦੀ ਮਾਲਕੀ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਦੇ ਸਕਿਆ ਟਾਂਡਾ ਪੁਲਸ ਨੇ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਹਿਲੀ ਵਾਰ ਸਿਆਸਤ 'ਤੇ ਖੁੱਲ੍ਹ ਕੇ ਬੋਲੇ ਸੁਰਜੀਤ ਪਾਤਰ
NEXT STORY